ਨਵੀਂ ਦਿੱਲੀ- ਦੇਸ਼ ਦੀਆਂ 14 ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (CBI) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਵਿਰੋਧੀ ਸਿਆਸੀ ਪਾਰਟੀਆਂ ਖਿਲਾਫ ਦੁਰਵਰਤੋਂ ਕੀਤੀ ਜਾ ਰਹੀ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਡੀਐਮਕੇ, ਆਰਜੇਡੀ ਅਤੇ ਤ੍ਰਿਣਮੂਲ ਕਾਂਗਰਸ ਸਮੇਤ 14 ਸਿਆਸੀ ਪਾਰਟੀਆਂ ਸ਼ਾਮਲ ਹਨ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਲਾਗੂ ਕਰਨ ਵਾਲੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਮਾਮਲੇ ਦੀ ਸੁਣਵਾਈ 5 ਅਪ੍ਰੈਲ ਨੂੰ ਹੋਵੇਗੀ।
ਪਟੀਸ਼ਨ ਵਿੱਚ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਈਡੀ ਅਤੇ ਸੀਬੀਆਈ ਦੀ ਮਨਮਾਨੀ ਕੀਤੀ ਜਾ ਰਹੀ ਹੈ। ਸਾਰੀਆਂ 14 ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਲੋਕਤੰਤਰ ਖਤਰੇ ਵਿੱਚ ਹੈ ਅਤੇ ਅਸੀਂ ਕਿਸੇ ਵੀ ਚੱਲ ਰਹੀ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।
14 ਧਿਰਾਂ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ
ਸੁਪਰੀਮ ਕੋਰਟ ਵਿੱਚ ਜਿਨ੍ਹਾਂ 17 ਸਿਆਸੀ ਪਾਰਟੀਆ ਨੇ ਪਟੀਸ਼ਨ ਦਾਇਰ ਕੀਤੀ ਹੈ, ਉਨ੍ਹਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਝਾਰਖੰਡ ਮੁਕਤੀ ਮੋਰਚਾ, ਜਨਤਾ ਦਲ ਯੂਨਾਈਟਿਡ, ਭਾਰਤ ਰਾਸ਼ਟਰ ਸਮਿਤੀ, ਰਾਸ਼ਟਰੀ ਜਨਤਾ ਦਲ, ਸਮਾਜਵਾਦੀ ਪਾਰਟੀ, ਸ਼ਿਵ ਸੈਨਾ (ਊਧਵ ਠਾਕਰੇ), ਨੈਸ਼ਨਲ ਕਾਨਫਰੰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਸੀਪੀਆਈ, ਸੀਪੀਐਮ ਅਤੇ ਡੀ.ਐਮ.ਕੇ. ਸ਼ਾਮਿਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Enforcement Directorate, Supreme Court