154 ਲੋਕਾਂ ਦੇ ਵਫਦ ਵੱਲੋਂ ਰਾਸ਼ਟਰਪਤੀ ਨੂੰ ਸੀਏਏ ਦੇ ਨਾਂ ‘ਤੇ ਹਿੰਸਾ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ

News18 Punjabi | News18 Punjab
Updated: January 24, 2020, 7:10 PM IST
share image
154 ਲੋਕਾਂ ਦੇ ਵਫਦ ਵੱਲੋਂ ਰਾਸ਼ਟਰਪਤੀ ਨੂੰ ਸੀਏਏ ਦੇ ਨਾਂ ‘ਤੇ ਹਿੰਸਾ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ
154 ਲੋਕਾਂ ਦੇ ਵਫਦ ਵੱਲੋਂ ਸੀਏਏ ਦੇ ਨਾਂ ‘ਤੇ ਹਿੰਸਾ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ

ਸਾਬਕਾ ਜੱਜ ਪ੍ਰਮੋਦ ਕੋਹਲੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ ਪ੍ਰਦਰਸ਼ਨ ਕੁਝ ਰਾਜਸੀ ਅਨਸਰਾਂ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ।

  • Share this:
  • Facebook share img
  • Twitter share img
  • Linkedin share img
ਸ਼ੁਕਰਵਾਰ ਨੂੰ 154 ਲੋਕਾਂ ਨੇ ਸੀਏਏ ਖਿਲਾਫ ਹਿੰਸਕ ਪ੍ਰਦਰਸ਼ਨਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਸਬੰਧੀ ਦੇਸ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ। ਰਾਸ਼ਟਰਪਤੀ ਕੋਲ ਅਪੀਲ ਕਰਨ ਵਾਲਿਆਂ ਵਿਚ ਸਾਬਕਾ ਜੱਜ, ਨੌਕਰਸ਼ਾਹ ਅਤੇ ਆਰਮੀ ਅਫਸਰ ਸ਼ਾਮਿਲ ਸਨ।ਉਨ੍ਹਾਂ ਨੇ ਰਾਸ਼ਟਰਪਤੀ ਨੂੰ ਲੋਕਤੰਤਰੀ ਸੰਸਥਾਵਾਂ ਦੀ ਸੁਰੱਖਿਆ ਦੀ ਅਪੀਲ ਕਰਦਿਆਂ ਕਿਹਾ ਕਿ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਦੇ ਨਾਂ ਉਤੇ ਹਿੰਸਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ। ਸਾਬਕਾ ਜੱਜ ਪ੍ਰਮੋਦ ਕੋਹਲੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ ਪ੍ਰਦਰਸ਼ਨ ਕੁਝ ਰਾਜਸੀ ਅਨਸਰਾਂ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਜਿੰਨਾਂ ਲੋਕਾਂ ਨੇ ਹਿੰਸਾ ਫੈਲਾਈ ਹੈ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


ਦੱਸਣਯੋਗ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਪਾਸ ਕਰਨ ਤੋਂ ਬਾਅਦ, ਰਾਸ਼ਟਰਪਤੀ ਨੇ 11 ਦਸੰਬਰ 2019 ਨੂੰ ਸਿਟੀਜ਼ਨਸ਼ਿਪ ਸੋਧ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ। ਇਸ ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਿੰਦੂ, ਸਿੱਖ, ਈਸਾਈ, ਜੈਨ, ਬੋਧੀ ਅਤੇ ਪਾਰਸੀ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੇ ਤਹਿਤ ਗੁਆਂਢੀ ਮੁਸਲਿਮ ਦੇਸ਼ਾਂ ਦੀਆਂ ਘੱਟ ਗਿਣਤੀਆਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ ਜਿਨ੍ਹਾਂ ਨੇ ਧਰਮ ਦੇ ਅਧਾਰ 'ਤੇ ਅਤਿਆਚਾਰ ਸਹਿਣੇ ਹਨ।
First published: January 24, 2020, 7:03 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading