ਨਵੀਂ ਦਿੱਲੀ : ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਦਾਅਵਾ ਸਾਹਮਣੇ ਆਇਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਲੋਕਸਭਾ 'ਚ ਜਵਾਬ ਦਿੰਦਿਆ ਦੱਸਿਆ ਕਿ ਪੰਜਾਬ 'ਚ 18 ਸਾਲਾਂ 'ਚ 1805 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ 2000 ਤੋਂ 2018 ਦੇ ਅੰਕੜਿਆਂ ਦਾ ਹਵਾਲਾ ਦਿੱਤਾ। ਦੂਜੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ(PAU ) ਦੀ ਸਟੱਡੀ ਮੁਤਾਬਕ 9291 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ।
ਮਹਾਰਾਸ਼ਟਰ ਤੋਂ ਕਾਂਗਰਸ ਸਾਂਸਦ ਸੁਰੇਸ਼ ਨਾਰਾਇਣ ਧਨੋਰਕਰ ਨੇ ਸਵਾਲ ਪੁੱਛਿਆ ਸੀ। ਧਨੋਰਕਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਟੱਡੀ ਦਾ ਹਵਾਲਾ ਦੇ ਕੇ ਪੰਜਾਬ ਦੇ 6 ਜ਼ਿਲ੍ਹਿਆਂ ਚ ਕਿਸਾਨ ਖੁਦਕੁਸ਼ੀਆਂ ਬਾਰੇ ਸਵਾਲ ਪੁੱਛਿਆ ਸੀ। PAU ਲੁਧਿਆਣਾ ਦੀ ਸਟੱਡੀ ਮੁਤਾਬਕ ਸਾਲ 2000 ਤੋਂ 2018 ਤੱਕ ਪੰਜਾਬ ਦੇ 6 ਜ਼ਿਲ੍ਹਿਆਂ ਚ 9291 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਸਟੱਡੀ ਦੇ ਲਈ ਸੰਗਰੂਰ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ ਅਤੇ ਬਰਨਾਲਾ ਚ ਸਰਵੇ ਕੀਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Farmer suicide, Narendra Singh Tomar, PAU, Punjab farmers