ਫਰੀਦਾਬਾਦ : ਇੱਕ ਸ਼ਰਾਰਤੀ ਅਨਸਰ ਤੋਂ ਦੁਖੀ ਹੋ ਕੇ 19 ਸਾਲਾ ਲੜਕੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸ਼ਖ਼ਸ਼ ਪਿਛਲੇ 2 ਮਹੀਨਿਆਂ ਤੋਂ ਵਿਦਿਆਰਥਣ ਦਾ ਪਿੱਛਾ ਕਰ ਰਿਹਾ ਸੀ। ਰਿਸ਼ਤੇਦਾਰਾਂ ਦੇ ਮਨਾਉਣ 'ਤੇ ਵੀ ਨੌਜਵਾਨ ਨਹੀਂ ਮੰਨਿਆ। ਇੰਨਾ ਹੀ ਨਹੀਂ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਜਿਸ ਕਾਰਨ ਵਿਦਿਆਰਥਣ ਨੇ ਡਰ ਦੇ ਮਾਰੇ ਦੇਰ ਸ਼ਾਮ ਜ਼ਹਿਰ ਖਾ ਲਿਆ। ਪੀੜਤ ਲੜਕੀ ਦਾ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਮੁਲਜ਼ਮ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ। ਪਰ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਵਿਦਿਆਰਥਣ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harassment, Suicide