ਗੁਜਰਾਤ ਦੇ ਵਿੱਚ ਅਪਰਾਧਕ ਵਾਰਦਾਤਾਂ ਵਧਦੀਆਂ ਹਹੀ ਜਾ ਰਹੀਆਂ ਹਨ।ਤਾਜ਼ਾ ਮਾਮਲਾ ਅਹਿਮਦਾਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਬਾਈਕ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇੱਕ ਜਿਊਲਰੀ ਸ਼ਾਪ ਦੇ ਦੋ ਕਾਮਿਆਂ ਤੋਂ 2 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਲੁੱਟੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਦਰਅਸਲ ਬਦਮਾਸ਼ਾਂ ਨੇ ਇਸ ਲੁੱਟ ਦੀ ਇਸ ਘਟਨਾ ਨੂੰ ਉਸ ਵੇਲੇ ਅੰਜ਼ਾਮ ਦਿੱਤਾ,ਜਦੋਂ ਉਹ ਵਾਪਸ ਪਰਤ ਰਹੇ ਸਨ।ਮੰਗਲਵਾਰ ਨੂੰ ਅਹਿਮਦਾਬਾਦ ਪੁਲਿਸ ਨੇ ਘਟਨਾ ਬਾਬਤ ਜਾਣਕਾਰੀ ਦਿੱਤੀ ਹੈ।
ਫਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ-ਪੁਲਿਸ
ਪੁਲਿਸ ਦੇ ਮੁਤਾਬਕ ਜਦੋਂ ਦੋਵੇਂ ਕਾਮੇ ਸ਼ਾਹਪੁਰ ਮੈਟਰੋ ਸਟੇਸ਼ਨ ਕੋਲ ਪਹੁੰਚੇ ਤਾਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਗਹਿਣਿਆਂ ਨਾਲ ਭਰਿਆ ਬੈਗ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਕਿਹਾ ਕਿ ਫਰਾਰ ਹੋਏ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਦੀ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਖੰਗਾਲ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਮਗਰੋਂ ਸ਼ਹਿਰ ਵਿੱਚ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਚੰਗੀ ਤਰ੍ਹਾਂ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੋਵਾਂ ਲੁਟੇਰਿਆਂ ਨੇ ਹੈਲਮੇਟ ਪਹਿਨੇ ਸਨ,ਇਸ ਲਈ ਪਹਿਚਾਣ ਕਰਨਾ ਮੁਸ਼ਕਲ
ਦੂਜੇ ਪਾਸੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਇੱਕ ਕਾਮੇ ਜਿਸ ਦਾ ਨਾਮ ਪਰਾਗ ਸ਼ਾਹ ਹੈ ਉਸ ਨੇ ਦੱਸਿਆ ਕਿਹਾ ਕਿ ਮੈਂ ਆਪਣੇ ਸਾਥੀ ਧਰਮੇਸ਼ ਨਾਲ ਸੋਨੇ ਦੇ ਗਹਿਣਿਆਂ ਨਾਲ ਭਰੇ ਦੋ ਬੈਗ ਲੈ ਕੇ ਜਾ ਰਿਹਾ ਸੀ। ਜਦੋਂ ਅਸੀਂ ਦੋਵੇਂ ਸ਼ਾਹਪੁਰ ਮੈਟਰੋ ਸਟੇਸ਼ਨ ਕੋਲ ਪਹੁੰਚੇ ਤਾਂ ਦੋ ਬਾਈਕ ਸਵਾਰ ਸਾਡੇ ਕੋਲ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਬੈਗ ਖੋਹ ਕੇ ਫਰਾਰ ਹੋ ਗਏ। ਦੋਵਾਂ ਲੁਟੇਰਿਆਂ ਨੇ ਹੈਲਮੇਟ ਪਹਿਨੇ ਹੋਏ ਸਨ,ਇਸ ਲਈ ਉਨ੍ਹਾਂ ਦੀ ਪਹਿਚਾਣ ਕਰਨਾ ਮੁਸ਼ਕਲ ਸੀ।ਫਿਲਹਾਲ ਪੁਲਿਸ ਲੁਟੇਰਿਆਂ ਦੀ ਭਾਲ ਕਰ ਰਹੀ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ahemdabad news, Biker, CCTV, Gujrat, Jewellery, Police, Robbed