• Home
 • »
 • News
 • »
 • national
 • »
 • 2 SIKH GIRLS KIDNAPPED AT GUNPOINT FORCIBLY CONVERTED AND WEDDED TO ELDERLY MEN OF A DIFFERENT RELIGION

2 ਸਿੱਖ ਕੁੜੀਆਂ ਨੂੰ ਜਬਰੀ ਅਗਵਾ ਤੇ ਧਰਮ ਪਰਿਵਰਤਨ ਤੋਂ ਬਾਅਦ ਬਜ਼ੁਰਗਾਂ ਨਾਲ ਵਿਆਹ ਦਾ ਮਾਮਲਾ, ਸਿੱਖਾਂ ’ਚ ਭਾਰੀ ਰੋਸ

ਕਸ਼ਮੀਰ ਵਿੱਚ ਕਥਿਤ ਤੋਰ ਉੱਤੇ ਦੋ ਸਿੱਖ ਲੜਕੀਆਂ ਨੂੰ ਅਗਵਾ ਤੇ ਵਿਆਹ ਕਰਨ ਦੇ ਮਾਮਲੇ ਵਿੱਚ ਸ੍ਰੀਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਐਸ ਸਿਰਸਾ ਨੇ ਕੇਂਦਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਕਸ਼ਮੀਰ ਵਿੱਚ ਸਿੱਖ ਲੜਕੀਆਂ ਦੇ ਕਥਿਤ ਤੌਰ ‘ਤੇ ਮਜਬੂਰਨ ਧਰਮ ਪਰਿਵਰਤਨ ਅਤੇ ਵਿਆਹ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ

 • Share this:
  ਜੰਮੂ : ਕਸ਼ਮੀਰ ਵਿੱਚ 2 ਸਿੱਖ ਕੁੜੀਆਂ ਨੂੰ ਬੰਦੂਕ ਦੀ ਨੋਕ 'ਤੇ  ਕਥਿਤ ਤੌਰ ਉੱਤੇ ਅਗਵਾ ਕਰ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਗਿਆ ਅਤੇ ਵੱਖਰੇ ਧਰਮ ਦੇ ਬਜ਼ੁਰਗ ਆਦਮੀਆਂ ਨਾਲ ਵਿਆਹ ਕਰਵਾਇਆ ਗਿਆ। ਇਸ ਮਾਮਲੇ ਵਿੱਚ ਸ੍ਰੀਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਐਸ ਸਿਰਸਾ ਨੇ ਕੇਂਦਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਸ਼ਮੀਰ ਵਿੱਚ ਸਿੱਖ ਲੜਕੀਆਂ ਦੇ ਕਥਿਤ ਤੌਰ ‘ਤੇ ਮਜਬੂਰਨ ਧਰਮ ਪਰਿਵਰਤਨ ਅਤੇ ਵਿਆਹ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ।

  ਇਸ ਨਾਲ ਸਿੱਖ ਕੌਮ ਵਿਚ ਭਾਰੀ ਰੋਸ ਪੈਦਾ ਹੋਇਆ ਹੈ। ਸ੍ਰੀਨਗਰ ਵਿੱਚ ਸਿੱਖ ਭਾਈਚਾਰੇ ਨੇ ਸ਼ਨੀਵਾਰ ਦੇਰ ਰਾਤ ਤੱਕ ਅਦਾਲਤ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਫਿਰ ਐਤਵਾਰ ਨੂੰ ਵੀ ਗੁਰਦੁਆਰਾ ਸ਼ਹੀਦ ਬੁੰਗਾ ਬਰਜੁਲਾ ਸ੍ਰੀਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਹ ਵਿਅਕਤੀ ਸਿੱਖ ਭਾਈਚਾਰੇ ਦੀ ਅਗਵਾ ਕੀਤੀ ਗਈ ਨਾਬਾਲਿਗ ਲੜਕੀ ਦੇ ਵਿਆਹ ਲਈ ਅਦਾਲਤ ਪਹੁੰਚਿਆ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਅਦਾਲਤ ਦੇ ਬਾਹਰ ਪਹੁੰਚੇ ਅਤੇ ਧਰਨਾ ਦਿੱਤਾ। ਭਾਈਚਾਰੇ ਦੇ ਲੋਕ ਲੜਕੀ ਨੂੰ ਹਵਾਲੇ ਕਰਨ ਦੀ ਮੰਗ ਕਰ ਰਹੇ ਸਨ। ਲੋਕਾਂ ਨੂੰ ਅਦਾਲਤ ਦੇ ਅੰਦਰ ਜਾਣ ਦੀ ਆਗਿਆ ਨਹੀਂ ਸੀ।

  ਸਿੱਖ ਭਾਈਚਾਰੇ ਦੇ ਲੋਕ ਇਲਜ਼ਾਮ ਲਾ ਰਹੇ ਸਨ ਕਿ ਲੜਕੀ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਹੁਣ ਅਦਾਲਤ ਵਿੱਚ ਉਸਦਾ ਵਿਆਹ ਹੋ ਰਿਹਾ ਹੈ। ਸਿੱਖ ਜਥੇਬੰਦੀਆਂ ਦੇ ਆਗੂ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ। ਇਹ ਮਾਮਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਲੜਕੀ ਨੂੰ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਕੁਝ ਦਿਨ ਪਹਿਲਾਂ ਵੀ ਇਕ ਲੜਕੀ ਨੂੰ ਅਗਵਾ ਕਰਨ ਅਤੇ ਜ਼ਬਰਦਸਤੀ ਧਰਮ ਬਦਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਸਿੱਖ ਭਾਈਚਾਰੇ ਨੇ ਬੀਤੇ ਦਿਨ ਸ੍ਰੀਨਗਰ ਵਿੱਚ ਗੁਰਦੁਆਰਾ ਸ਼ਹੀਦ ਬੁੰਗਾ ਦੇ ਬਾਹਰ ਰੋਸ ਮੁਜ਼ਾਹਰਾ ਕਰਦਿਆਂ ਭਾਈਚਾਰੇ ਨੂੰ ਇਨਸਾਫ ਦੀ ਮੰਗ ਕੀਤੀ।

  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਵੀ ਐਤਵਾਰ ਨੂੰ ਸ੍ਰੀਨਗਰ ਪਹੁੰਚੇ। ਉਨ੍ਹਾਂ ਸਿੱਖ ਕੌਮ ਨੂੰ ਭਰੋਸਾ ਦਿਵਾਇਆ ਕਿ ਇਹ ਬੇਇਨਸਾਫੀ ਮੁੱਦਾ ਸਰਕਾਰ ਕੋਲ ਉਠਾਇਆ ਜਾਵੇਗਾ। ਦੂਜੇ ਪਾਸੇ ਆਲ ਪਾਰਟੀਆਂ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਸਿੱਖ ਕੌਮ ਨਾਲ ਬੇਇਨਸਾਫੀ ਹੋ ਰਹੀ ਹੈ।

  ਉਨ੍ਹਾਂ ਕਿਹਾ ਕਿ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਵਿਚ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਸ਼ਾਸਨ, ਪੁਲਿਸ ਵਿਚ ਵੀ ਕੁੱਝ ਲੋਕ ਗਲਤ ਹਨ। ਉੱਤਰ ਪ੍ਰਦੇਸ਼ ਵਿਚ ਜਿਸ ਤਰ੍ਹਾਂ ਵਿਆਹ ਨੂੰ ਲੈ ਕੇ ਇਕ ਕਾਨੂੰਨ ਬਣਾਇਆ ਗਿਆ ਹੈ, ਉਸੇ ਤਰ੍ਹਾਂ ਦਾ ਕਾਨੂੰਨ ਜੰਮੂ-ਕਸ਼ਮੀਰ ਵਿਚ ਵੀ ਬਣਾਇਆ ਜਾਣਾ ਚਾਹੀਦਾ ਹੈ। ਨੈਸ਼ਨਲ ਸਿੱਖ ਫਰੰਟ ਦੇ ਚੇਅਰਮੈਨ ਵਰਿੰਦਰ ਜੀਤ ਸਿੰਘ ਨੇ ਇਸ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਕੇਸਾਂ ਵਿੱਚ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
  Published by:Sukhwinder Singh
  First published:
  Advertisement
  Advertisement