Home /News /national /

Haryana: ਪੁਲਿਸ ਨੂੰ ਮਿਲੀ ਵੱਡੀ ਸਫਲਤਾ, 38 ਕਿਲੋ ਗਾਂਜੇ ਸਮੇਤ ਦੋ ਨੌਜਵਾਨ ਕੀਤੇ ਕਾਬੂ

ਫਤਿਹਾਬਾਦ: ਟੋਹਾਣਾ ਦੀ ਐਸ.ਪੀ ਆਸਥਾ ਮੋਦੀ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਖਲ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਪਿਕਅੱਪ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 38 ਕਿੱਲੋ ਗਾਂਜਾ ਬਰਾਮਦ ਕੀਤਾ ਹੈ।

ਹੋਰ ਪੜ੍ਹੋ ...
 • Share this:
  ਫਤਿਹਾਬਾਦ: ਟੋਹਾਣਾ ਦੀ ਐਸ.ਪੀ ਆਸਥਾ ਮੋਦੀ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਖਲ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਪਿਕਅੱਪ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 38 ਕਿੱਲੋ ਗਾਂਜਾ ਬਰਾਮਦ ਕੀਤਾ ਹੈ।

  ਡੀਐਸਪੀ ਟੋਹਾਣਾ ਸ਼ਾਕਿਰ ਹੁਸੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਦੀ ਪੁੱਛਗਿੱਛ ਵਿੱਚ ਫੜੇ ਗਏ ਨੌਜਵਾਨਾਂ ਨੇ ਆਪਣੇ ਨਾਮ ਰਾਮਚੰਦਰ ਵਾਸੀ ਬਾਜੀਗਰ ਬਸਤੀ ਜਾਖਲ ਅਤੇ ਮਹਿੰਦਰ ਵਾਸੀ 7 ਵੀਕੇਐਮ ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਦੱਸੇ ਹਨ। ਦੋਵਾਂ ਖ਼ਿਲਾਫ਼ ਥਾਣਾ ਜਾਖਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਹਿਸਾਰ ਜੇਲ੍ਹ ਭੇਜ ਦਿੱਤਾ ਗਿਆ।

  ਡੀਐਸਪੀ ਸ਼ਾਕਿਰ ਹੁਸੈਨ ਨੇ ਦੱਸਿਆ ਕਿ ਥਾਣਾ ਅਧੀਨ ਪੈਂਦੀ ਪੁਲੀਸ ਚੌਕੀ ਮਿਓਂਦ ਕਲਾਂ ਦੀ ਟੀਮ ਜਦੋਂ ਏਐਸਆਈ ਵੇਦਪਾਲ ਦੀ ਅਗਵਾਈ ’ਚ ਗਸ਼ਤ ਦੌਰਾਨ ਮਿਓਂਦ ਕਲਾਂ ਪੁੱਜੀ ਤਾਂ ਇੱਕ ਗੱਡੀ ਵਿੱਚ ਸਵਾਰ ਵਿਅਕਤੀ ਪੁਲਿਸ ਦੀ ਨਾਕਾਬੰਦੀ ਨੂੰ ਦੇਖ ਕੇ ਘਬਰਾ ਗਏ। ਕਾਰ ਨੂੰ ਮੋੜਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਗੱਡੀ ਨੂੰ ਰੋਕ ਕੇ ਉਸ 'ਚ ਸਵਾਰ ਲੋਕਾਂ ਤੋਂ ਪੁੱਛਗਿੱਛ ਕੀਤੀ।

  ਜਦੋਂ ਪੁਲੀਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਰੱਖੇ ਤਿੰਨ ਬੋਰੀਆਂ ਵਿੱਚੋਂ ਕੁੱਲ 38 ਕਿਲੋ ਗਾਂਜਾ ਬਰਾਮਦ ਹੋਇਆ। ਥਾਣਾ ਜਾਖਲ ਦੇ ਐਸਐਚਓ ਸ਼ਾਦੀ ਰਾਮ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਹ ਇਹ ਗਾਂਜਾ ਪਿੰਡ ਸ਼ਕਰਪੁਰਾ ਤੋਂ ਲੈ ਕੇ ਆਏ ਸਨ ਅਤੇ ਇਸ ਨੂੰ ਪੰਜਾਬ ਖੇਤਰ ਵਿੱਚ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਗਾਂਜਾ ਸਪਲਾਈ ਕਰਨ ਵਾਲੇ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਉਸ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
  Published by:Drishti Gupta
  First published:

  Tags: National news, Police

  ਅਗਲੀ ਖਬਰ