ਮੁੰਬਈ। ਮਹਾਰਾਸ਼ਟਰ ਦੇ ਪੁਣੇ 'ਚ ਰਹਿਣ ਵਾਲੇ 43 ਸਾਲਾ ਵਿਅਕਤੀ ਅਤੇ ਉਸ ਦੇ ਬੇਟੇ ਨੇ ਇਸ ਸਾਲ ਮਹਾਰਾਸ਼ਟਰ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ ਪਿਤਾ ਤਾਂ ਪਾਸ ਹੋ ਗਿਆ ਪਰ ਪੁੱਤਰ ਫੇਲ ਹੋ ਗਿਆ। ਮਹਾਰਾਸ਼ਟਰ ਸਟੇਟ ਬੋਰਡ ਆਫ ਸੈਕੰਡਰੀ ਐਂਡ ਹਾਇਰ ਸੈਕੰਡਰੀ ਐਜੂਕੇਸ਼ਨ ਵੱਲੋਂ ਕਰਵਾਈ ਗਈ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਗਏ। ਭਾਸਕਰ ਵਾਘਮਾਰੇ ਨੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਨੌਕਰੀ ਕਰਨ ਦੀ ਮਜਬੂਰੀ ਕਾਰਨ ਸੱਤਵੀਂ ਜਮਾਤ ਵਿੱਚ ਪੜ੍ਹਾਈ ਛੱਡ ਦਿੱਤੀ ਸੀ ਅਤੇ ਉਹ ਦੁਬਾਰਾ ਪੜ੍ਹਾਈ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਿਤ ਸੀ। 30 ਸਾਲਾਂ ਦੇ ਵਕਫੇ ਤੋਂ ਬਾਅਦ ਇਸ ਸਾਲ ਉਸ ਨੇ ਆਪਣੇ ਬੇਟੇ ਦੇ ਨਾਲ ਇਮਤਿਹਾਨ ਦਿੱਤਾ।
ਪੁਣੇ ਸ਼ਹਿਰ ਦੇ ਬਾਬਾ ਸਾਹਿਬ ਅੰਬੇਡਕਰ ਇਲਾਕੇ 'ਚ ਰਹਿਣ ਵਾਲੇ ਵਾਘਮਾਰੇ ਪ੍ਰਾਈਵੇਟ ਸੈਕਟਰ 'ਚ ਕੰਮ ਕਰਦੇ ਹਨ। ਉਸ ਨੇ ਸ਼ਨੀਵਾਰ ਸ਼ਾਮ ਪੱਤਰਕਾਰਾਂ ਨੂੰ ਕਿਹਾ, 'ਮੈਂ ਹਮੇਸ਼ਾ ਤੋਂ ਜ਼ਿਆਦਾ ਪੜ੍ਹਾਈ ਕਰਨਾ ਚਾਹੁੰਦਾ ਸੀ, ਪਰ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਪਹਿਲਾਂ ਅਜਿਹਾ ਨਹੀਂ ਕਰ ਸਕਿਆ। ਵਾਘਮਾਰੇ ਨੇ ਕਿਹਾ ਕਿ ਕੁਝ ਸਮੇਂ ਤੋਂ ਮੈਂ ਆਪਣੀ ਪੜ੍ਹਾਈ ਦੁਬਾਰਾ ਸ਼ੁਰੂ ਕਰਨ ਅਤੇ ਕੁਝ ਕੋਰਸ ਕਰਨ ਦੀ ਉਮੀਦ ਕਰ ਰਿਹਾ ਸੀ ਜਿਸ ਨਾਲ ਮੈਨੂੰ ਹੋਰ ਕਮਾਈ ਕਰਨ ਵਿੱਚ ਮਦਦ ਮਿਲੇਗੀ। ਇਸ ਲਈ ਮੈਂ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਦਾ ਫੈਸਲਾ ਕੀਤਾ। ਮੇਰਾ ਬੇਟਾ ਵੀ ਇਸ ਸਾਲ ਇਮਤਿਹਾਨ ਦੇ ਰਿਹਾ ਸੀ ਅਤੇ ਇਸ ਨਾਲ ਮੈਨੂੰ ਮਦਦ ਮਿਲੀ।
ਕੰਮ ਤੋਂ ਬਾਅਦ ਇਮਤਿਹਾਨ ਦੀ ਤਿਆਰੀ ਕਰਦੇ ਸੀ
ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਪੜ੍ਹਾਈ ਕਰਦੇ ਸੀ ਅਤੇ ਕੰਮ ਤੋਂ ਬਾਅਦ ਇਮਤਿਹਾਨਾਂ ਦੀ ਤਿਆਰੀ ਵਿੱਚ ਲੱਗ ਜਾਂਦੇ ਸੀ। ਭਾਵੇਂ ਹੁਣ ਉਹ ਇਮਤਿਹਾਨ ਪਾਸ ਕਰਕੇ ਖੁਸ਼ ਹੈ ਪਰ ਉਨ੍ਹਾਂ ਨੂੰ ਦੁੱਖ ਹੈ ਕਿ ਉਸ ਦਾ ਪੁੱਤਰ ਦੋ ਵਿਸ਼ਿਆਂ ਵਿੱਚ ਫੇਲ੍ਹ ਹੋ ਗਿਆ ਹੈ। ਵਾਘਮਾਰੇ ਨੇ ਕਿਹਾ, “ਮੈਂ ਆਪਣੇ ਬੇਟੇ ਦੀ ਸਪਲੀਮੈਂਟਰੀ ਪ੍ਰੀਖਿਆ (ਵਿਸ਼ੇਸ਼ ਵਿਸ਼ਿਆਂ ਵਿੱਚ ਫੇਲ ਹੋਣ ਵਾਲੇ ਵਿਦਿਆਰਥੀਆਂ ਲਈ ਆਯੋਜਿਤ) ਵਿੱਚ ਮਦਦ ਕਰਾਂਗਾ। ਮੈਨੂੰ ਯਕੀਨ ਹੈ ਕਿ ਉਹ ਇਹ ਪ੍ਰੀਖਿਆਵਾਂ ਪਾਸ ਕਰ ਲਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।