ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ। ਸੂਬੇ ਦੇ ਕੁੱਲ 7884 ਪੋਲਿੰਗ ਸਟੇਸ਼ਨਾਂ 'ਤੇ ਸ਼ਾਮ 5 ਵਜੇ ਤੱਕ ਵੋਟਾਂ ਪਈਆਂ ਅਤੇ ਵਿਧਾਨ ਸਭਾ ਚੋਣਾਂ ਲੜ ਰਹੇ 412 ਉਮੀਦਵਾਰਾਂ ਦੀ ਕਿਸਮਤ ਈਵੀਐਮ 'ਚ ਕੈਦ ਹੋ ਗਈ। ਇਸ ਚੋਣ ਦੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਇਸ ਚੋਣ ਮੈਦਾਨ ਵਿੱਚ ਜ਼ੋਰ-ਅਜ਼ਮਾਈ ਕਰ ਰਹੇ 412 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਕੈਦ ਹੋ ਗਈ ਹੈ। ਹੁਣ 8 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਕੀ ਕਾਂਗਰਸ ਇਸ ਚੋਣ ਵਿੱਚ ਭਾਜਪਾ ਨੂੰ ਹਰਾ ਕੇ ਸੱਤਾ ’ਤੇ ਕਾਬਜ਼ ਹੋਵੇਗੀ ਜਾਂ ਫਿਰ ਭਗਵਾ ਪਾਰਟੀ ਆਪਣੇ ਦਾਅਵਿਆਂ ਅਨੁਸਾਰ ਇਸ ਪਹਾੜੀ ਸੂਬੇ ਵਿੱਚ ਮਰਿਆਦਾ ਬਦਲੇਗੀ।
Voting in Himachal Pradesh Assembly elections concludes.
EVMs and VVPATs being sealed and secured at polling booths in Dharamshala and Shimla
Counting of votes on December 8 pic.twitter.com/PF2wWWhgtD
— ANI (@ANI) November 12, 2022
ਮਨਾਲੀ ਵਿਧਾਨ ਸਭਾ ਹਲਕੇ 'ਚ ਵੋਟਿੰਗ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਦੁਪਹਿਰ 3 ਵਜੇ ਤੱਕ 64 ਫੀਸਦੀ ਵੋਟਿੰਗ ਹੋਈ। ਮਨਾਲੀ ਸ਼ਹਿਰ ਦੇ ਮੁਕਾਬਲੇ ਪੇਂਡੂ ਖੇਤਰਾਂ ਵਿੱਚ ਵੋਟਿੰਗ ਨੂੰ ਲੈ ਕੇ ਲੋਕਾਂ ਵਿੱਚ ਜ਼ਿਆਦਾ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸ਼ਹਿਰ ਵਿੱਚ ਹੁਣ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਹੈ, ਜਦਕਿ ਪੇਂਡੂ ਖੇਤਰਾਂ ਵਿੱਚ ਹੁਣ ਤੱਕ 65 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼ ਦੇ ਤਾਸ਼ੀਗਾਂਗ ਸਥਿਤ ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਸਟੇਸ਼ਨ 'ਤੇ 52 'ਚੋਂ 51 ਵੋਟਰਾਂ ਨੇ ਆਪਣੀ ਵੋਟ ਪਾਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ 98.08% ਵੋਟਿੰਗ ਦਰਜ ਕੀਤੀ ਗਈ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, ਹਿਮਾਚਲ ਪ੍ਰਦੇਸ਼ ਵਿੱਚ 80 ਸਾਲ ਤੋਂ ਵੱਧ ਉਮਰ ਦੇ 1.2 ਲੱਖ ਵੋਟਰਾਂ ਨੂੰ ਸਲਾਮ। ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਅਸੀਂ ਸਵਰਗੀ ਸ਼ਿਆਮ ਸਰਨ ਨੇਗੀ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਸੂਬੇ ਦੇ ਲੋਕ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਨ੍ਹਾਂ ਨੂੰ ਢੁੱਕਵੀਂ ਸ਼ਰਧਾਂਜਲੀ ਦੇ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, BJP, Himachal Election, Indian National Congress, Voter