Home /News /national /

ਰਿਸ਼ਤੇਦਾਰ ਦੇ ਘਰ ਛੱਡ ਕੇ ਵਿਦੇਸ਼ ਚਲੇ ਗਏ ਪੁੱਤ, 72 ਸਾਲਾ ਬਜ਼ੁਰਗ ਵੱਲੋਂ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ

ਰਿਸ਼ਤੇਦਾਰ ਦੇ ਘਰ ਛੱਡ ਕੇ ਵਿਦੇਸ਼ ਚਲੇ ਗਏ ਪੁੱਤ, 72 ਸਾਲਾ ਬਜ਼ੁਰਗ ਵੱਲੋਂ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ

 (ਸੰਕੇਤਕ ਫੋਟੋ)

(ਸੰਕੇਤਕ ਫੋਟੋ)

ਪੁਲਿਸ ਨੇ ਦੱਸਿਆ ਕਿ ਉਸ ਦੀ ਜੇਬ 'ਚੋਂ ਬਰਾਮਦ ਹੋਏ ਨੋਟ 'ਚ ਉਸ ਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਇਹ ਕਦਮ ਚੁੱਕ ਰਿਹਾ ਹੈ ਅਤੇ ਇਸ ਘਟਨਾ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਪੁਲਿਸ ਅਨੁਸਾਰ ਖੁਦਕੁਸ਼ੀ ਦੇ ਕਾਰਨਾਂ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਇਸ ਸਬੰਧੀ ਸੀਆਰਪੀਸੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਬੱਚੇ ਵਿਦੇਸ਼ 'ਚ ਸੈਟਲ ਹੋ ਚੁੱਕੇ ਹਨ। ਕੁਝ ਦਿਨ ਪਹਿਲਾਂ ਉਸ ਦਾ ਇਕ ਲੜਕਾ ਜੋ ਦੇਸ਼ ਆਇਆ ਸੀ, ਉਸ ਨੂੰ ਗੁੜਗਾਓਂ ਵਿਚ ਕਿਸੇ ਰਿਸ਼ਤੇਦਾਰ ਦੇ ਘਰ ਛੱਡ ਗਿਆ।

ਹੋਰ ਪੜ੍ਹੋ ...
 • Share this:
  ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਗੁਰੂ ਦਰੋਣਾਚਾਰੀਆ ਮੈਟਰੋ ਸਟੇਸ਼ਨ 'ਤੇ ਸ਼ੁੱਕਰਵਾਰ ਸ਼ਾਮ ਨੂੰ ਇਕ 72 ਸਾਲਾ ਵਿਅਕਤੀ ਨੇ ਮੈਟਰੋ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਜੇਬ ਵਿੱਚੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ।

  ਪੁਲਿਸ ਅਨੁਸਾਰ ਇਹ ਵਿਅਕਤੀ ਕਾਨਪੁਰ ਦਾ ਵਸਨੀਕ ਸੀ ਅਤੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿਣ ਲਈ ਗੁੜਗਾਉਂ ਆਇਆ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ, ''ਬਜ਼ੁਰਗ ਵਿਅਕਤੀ ਨੇ ਗੁੜਗਾਓਂ ਦੇ ਇਕ ਹੋਰ ਮੈਟਰੋ ਸਟੇਸ਼ਨ ਤੋਂ ਯਾਤਰਾ ਕੀਤੀ ਅਤੇ ਗੁਰੂ ਦਰੋਣਾਚਾਰੀਆ ਮੈਟਰੋ ਸਟੇਸ਼ਨ 'ਤੇ ਪਹੁੁੰਚਿਆ। ਇੱਥੇ ਉਸ ਨੇ ਸਟੇਸ਼ਨ 'ਤੇ ਆ ਰਹੀ ਟਰੇਨ ਅੱਗੇ ਛਾਲ ਮਾਰ ਦਿੱਤੀ ਅਤੇ ਟਰੇਨ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਤ ਹੋ ਗਈ।

  ਪੁਲਿਸ ਨੇ ਦੱਸਿਆ ਕਿ ਉਸ ਦੀ ਜੇਬ 'ਚੋਂ ਬਰਾਮਦ ਹੋਏ ਨੋਟ 'ਚ ਉਸ ਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਇਹ ਕਦਮ ਚੁੱਕ ਰਿਹਾ ਹੈ ਅਤੇ ਇਸ ਘਟਨਾ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਪੁਲਿਸ ਅਨੁਸਾਰ ਖੁਦਕੁਸ਼ੀ ਦੇ ਕਾਰਨਾਂ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਇਸ ਸਬੰਧੀ ਸੀਆਰਪੀਸੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

  ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਸ ਬਜ਼ੁਰਗ ਦੇ ਬੱਚੇ ਵਿਦੇਸ਼ 'ਚ ਸੈਟਲ ਹੋ ਚੁੱਕੇ ਹਨ। ਕੁਝ ਦਿਨ ਪਹਿਲਾਂ ਉਸ ਦਾ ਇਕ ਲੜਕਾ ਜੋ ਦੇਸ਼ ਆਇਆ ਸੀ, ਉਸ ਨੂੰ ਗੁੜਗਾਓਂ ਵਿਚ ਕਿਸੇ ਰਿਸ਼ਤੇਦਾਰ ਦੇ ਘਰ ਛੱਡ ਗਿਆ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।
  Published by:Gurwinder Singh
  First published:

  Tags: Suicide, Suicides

  ਅਗਲੀ ਖਬਰ