Home /News /national /

NIA ਨੇ ਕੀਤੀ ਦੇਸ਼ ਦੇ ਵੱਖ-ਵੱਖ ਸੂਬਿਆ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ

NIA ਨੇ ਕੀਤੀ ਦੇਸ਼ ਦੇ ਵੱਖ-ਵੱਖ ਸੂਬਿਆ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ

NIA ਨੇ ਪੰਜਾਬ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਛਾਪੇਮਾਰੀ ਕੀਤੀ ।

NIA ਨੇ ਪੰਜਾਬ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਛਾਪੇਮਾਰੀ ਕੀਤੀ ।

ਐੱਨਆਈਏ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਜ਼ਰਾਈਲ ਦੀ ਖੁਫੀਆ ਏਜੰਸੀ ਦੇ ਗੁਪਤ ਅਤੇ ਵਿਸ਼ੇਸ਼ ਆਪਰੇਸ਼ਨਾਂ 'ਤੇ ਲਿਖੀਆਂ ਕਿਤਾਬਾਂ ਵੀ ਬਰਾਮਦ ਹੋਈਆਂ ਹਨ। ਇੰਨਾ ਹੀ ਨਹੀਂ ਐਨਆਈਏ ਦੇ ਮੁਤਾਬਕ ਕਈ ਗਿਰੋਹਾਂ ਦੇ ਆਗੂ ਅਤੇ ਮੈਂਬਰ ਭਾਰਤ ਤੋਂ ਭੱਜ ਗਏ ਸਨ ਅਤੇ ਹੁਣ ਪਾਕਿਸਤਾਨ, ਕੈਨੇਡਾ, ਮਲੇਸ਼ੀਆ ਅਤੇ ਆਸਟ੍ਰੇਲੀਆ ਸਮੇਤ ਵਿਦੇਸ਼ਾਂ ਤੋਂ ਕੰਮ ਕਰ ਰਹੇ ਹਨ।

ਹੋਰ ਪੜ੍ਹੋ ...
  • Share this:

ਮੰਗਲਵਾਰ ਨੂੰ ਐੱਨਆਈਏ ਵੱਲੋਂ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਉਜਾਗਰ ਹੋ ਰਹੇ ਗਠਜੋੜ ਨੂੰ ਖਤਮ ਕਰਨ ਲਈ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ 'ਚ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਕੀਤੀ ਗਈ।ਹਾਲਾਂਕਿ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਜਾਂਚ ਏਜੰਸੀ ਨੇ ਡਰੋਨ ਡਿਲੀਵਰੀ ਮਾਮਲੇ 'ਚ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਸਮੇਤ ਕਈ ਥਾਵਾਂ 'ਤੇ ਤਲਾਸ਼ੀ ਲਈ ਸੀ। ਐਨਆਈਏ ਮੁਤਾਬਕ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਐੱਨਆਈਏ ਵੱਲੋਂ ਛਾਪੇਮਾਰੀ ਦੌਰਾਨ ਹੋਏ ਵਿਦੇਸ਼ਾਂ ਨਾਲ ਜੁੜੇ ਵੱਡੇ ਖੁਲਾਸੇ

ਦਰਅਸਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਨੀਰਜ ਬਵਾਨਾ ਸਮੇਤ ਕਈ ਅਣਪਛਾਤੇ ਗੈਂਗਸਟਰਾਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਦੇ ਆਧਾਰ ’ਤੇ ਐੱਨਆਈਏ ਨੇ ਇਸ ਕੇਸ ਨੂੰ ਆਪਣੇ ਕਬਜ਼ੇ ਵਿੱਚ ਲਿਆ ਸੀ।ਐੱਨਆਈਏ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਜ਼ਰਾਈਲ ਦੀ ਖੁਫੀਆ ਏਜੰਸੀ ਦੇ ਗੁਪਤ ਅਤੇ ਵਿਸ਼ੇਸ਼ ਆਪਰੇਸ਼ਨਾਂ 'ਤੇ ਲਿਖੀਆਂ ਕਿਤਾਬਾਂ ਵੀ ਬਰਾਮਦ ਹੋਈਆਂ ਹਨ। ਇੰਨਾ ਹੀ ਨਹੀਂ ਐਨਆਈਏ ਦੇ ਮੁਤਾਬਕ ਕਈ ਗਿਰੋਹਾਂ ਦੇ ਆਗੂ ਅਤੇ ਮੈਂਬਰ ਭਾਰਤ ਤੋਂ ਭੱਜ ਗਏ ਸਨ ਅਤੇ ਹੁਣ ਪਾਕਿਸਤਾਨ, ਕੈਨੇਡਾ, ਮਲੇਸ਼ੀਆ ਅਤੇ ਆਸਟ੍ਰੇਲੀਆ ਸਮੇਤ ਵਿਦੇਸ਼ਾਂ ਤੋਂ ਕੰਮ ਕਰ ਰਹੇ ਹਨ।

ਵਿਦੇਸ਼ੀ ਅੱਤਵਾਦੀਆਂ ਨਾਲ ਗੈਂਗਸਟਰਾਂ ਦੇ ਸਬੰਧ

ਇਸ ਤੋਂ ਪਹਿਲਾਂ ਸਤੰਬਰ ਮਹੀਨੇ 'ਚ ਐਨ.ਆਈ.ਏ. ਨੇ ਰਾਜਸਥਾਨ ਵੱਲੋਂ ਦਿੱਲੀ-ਐੱਨ.ਸੀ.ਆਰ. ਸਮੇਤ ਕਈ ਵਿਦੇਸ਼ੀ ਅੱਤਵਾਦੀਆਂ ਨਾਲ ਗੈਂਗਸਟਰਾਂ ਦੇ ਸਬੰਧ 'ਚ ਨੀਰਜ ਬਵਾਨਾ, ਗੈਂਗਸਟਰ ਭੁਪਿੰਦਰ ਸਿੰਘ, ਗੈਂਗਸਟਰ ਕੌਸ਼ਲ ਉਰਫ ਨਰੇਸ਼ ਚੌਧਰੀ ਦੀ ਗ੍ਰਿਫਤਾਰੀ ਤੋਂ ਬਾਅਦ ਹਰਿਆਣਾ 'ਚ ਕਈ ਹੋਰ ਟਿਕਾਣਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਗੈਂਗਸਟਰਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨ 'ਤੇ ਜਾਂਚ ਏਜੰਸੀ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਮੰਗਲਵਾਰ 18 ਅਕਤੂਬਰ ਨੂੰ ਐਨ.ਆਈ.ਏ. ਵੱਲੋਂ ਕਈ ਮੁਲਜ਼ਮਾਂ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਮਦਦ ਕਰਨ ਵਾਲਿਆਂ ਦੇ ਖਿਲਾਫ ਛਾਪੇਮਾਰੀ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨ.ਆਈ.ਏ ਦੇ ਸੂਤਰਾਂ ਮੁਤਾਬਕਰ ਪਿਛਲੀ ਛਾਪੇਮਾਰੀ ਦੌਰਾਨ ਮੌਕੇ ਤੋਂ ਬਹੁਤ ਸਬੂਤ ਅਤੇ ਸਾਹਿਤਕ ਦਸਤਾਵੇਜ਼ ਵੀ ਬਰਾਮਦ ਹੋਏ ਸਨ। ਜਿਨ੍ਹਾਂ ਨੂੰ ਦੇਖ ਕੇ ਜਾਂਚ ਏਜੰਸੀ ਦੇ ਅਧਿਕਾਰੀ ਵੀ ਹੈਰਾਨ ਰਹਿ ਗਏ ਸਨ।ਕਿਉਂਕਿ ਗੈਂਗਸਟਰ ਨੀਰਜ ਬਵਾਨਾ ਦੇ ਟਿਕਾਣਿਆਂ ਤੋਂ ਵਿਦੇਸ਼ੀ ਖੁਫੀਆ ਏਜੰਸੀ ਮੋਸਾਦ ਦੀਆਂ ਕਈ ਗੁਪਤ ਕਾਰਵਾਈਆਂ 'ਤੇ ਅਧਾਰਤ ਲਿਖੀਆਂ ਕਿਤਾਬਾਂ ਅਤੇ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਸਨ। ਇਸ ਦੌਰਾਨ ਇਹ ਮਾਮਲਾ ਵੀ ਸਾਹਮਣੇ ਆਇਆ ਸੀ ਕਿ ਕੁਝ ਗੈਂਗਸਟਰਾਂ ਨੇ ਜਾਂਚ ਏਜੰਸੀਆਂ ਅਤੇ ਖੁਫੀਆ ਏਜੰਸੀਆਂ ਦੇ ਕੰਮਕਾਜ ਨੂੰ ਸਮਝਣ ਦੀ ਕੋਸ਼ਿਸ਼ ਵੀ ਕੀਤੀ ਹੈ।ਇਸ ਖੁਲਾਸੇ ਤੋਂ ਬਾਅਦ ਐੱਨ.ਆਈ.ਏ. ਨੇ ਜਾਂਚ ਹੋਰ ਤੇਜ਼ ਕਰ ਦਿੱਤੀ।

Published by:Shiv Kumar
First published:

Tags: Australia, Foreign, Gangster, NIA, Pakistan