ਪੰਚਕੂਲਾ : ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਕਤਲ ਕੇਸ (Ranjit Murder Case) ਵਿੱਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੀਬੀਆਈ ਅਦਾਲਤ( CBI court ) ਨੇ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿੱਚ ਤਕਰੀਬਨ ਢਾਈ ਘੰਟਿਆਂ ਦੀ ਬਹਿਸ ਤੋਂ ਬਾਅਦ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
ਜਾਣਕਾਰੀ ਅਨੁਸਾਰ ਰਾਮ ਰਹੀਮ, ਕ੍ਰਿਸ਼ਨਾ ਲਾਲ, ਸਬਦੀਲ, ਅਵਤਾਰ, ਜਸਬੀਰ ਨੂੰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਹੋਰ ਦੋਸ਼ੀ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ।
ਕਿਸੇ ਹੋਰ ਕੋਰਟ 'ਚ ਕੇਸ ਤਬਦੀਲ ਕਰਨ ਦੀ ਪਟੀਸ਼ਨ ਖਾਰਜ
ਸ਼ੁੱਕਰਵਾਰ ਨੂੰ ਮੁਲਜ਼ਮ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ 26 ਅਗਸਤ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਣਾ ਸੀ। 19 ਸਾਲ ਪੁਰਾਣੇ ਇਸ ਮਾਮਲੇ ਵਿੱਚ ਫਾਈਨਲ 12 ਅਗਸਤ ਨੂੰ ਹੋਇਆ ਸੀ।
ਇਸ ਹਫਤੇ ਦੇ ਸ਼ੁਰੂ ਵਿੱਚ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਕਤਲ ਦੀ ਸੁਣਵਾਈ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਤੋਂ ਕਿਸੇ ਹੋਰ ਸੀਬੀਆਈ ਅਦਾਲਤ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੁਣ, ਪੰਚਕੂਲਾ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਪੰਜ ਹੋਰ ਸਹਿ-ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 302 (ਕਤਲ) ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ।
ਕੀ ਹੈ ਪੂਰਾ ਮਾਮਲਾ
ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ ਅਤੇ ਉਸ ਦਾ 10 ਜੁਲਾਈ 2002 ਨੂੰ ਕਤਲ ਕਰ ਦਿੱਤਾ ਗਿਆ ਸੀ। ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ। ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ। ਸੀਬੀਆਈ ਨੇ 2003 ਵਿੱਚ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ 2007 ਵਿੱਚ ਅਦਾਲਤ ਨੇ ਦੋਸ਼ ਤੈਅ ਕੀਤੇ ਸਨ।
ਚੇਲੀਆਂ ਨਾਲ ਬਲਾਤਾਕਰ ਤੇ ਪੱਤਰਕਾਰ ਦੀ ਹੱਤਿਆ
ਗੁਰਮੀਤ ਰਾਮ ਰਹੀਮ ਸਿੰਘ ਆਪਣੇ "ਆਸ਼ਰਮ" ਵਿੱਚ ਆਪਣੀਆਂ ਦੋ ਮਹਿਲਾ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਅਗਸਤ 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ।
2019 ਵਿੱਚ, ਗੁਰਮੀਤ ਰਾਮ ਰਹੀਮ ਸਿੰਘ ਅਤੇ ਤਿੰਨ ਹੋਰਨਾਂ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸਨੇ ਡੇਰਾ ਸੱਚਾ ਸੌਦਾ ਮੁਖੀ ਦੁਆਰਾ ਉਸਦੇ ਆਸ਼ਰਮ ਵਿੱਚ ਔਰਤਾਂ ਦੇ ਯੌਨ ਸ਼ੋਸ਼ਣ ਬਾਰੇ ਇੱਕ ਗੁਮਨਾਮ ਪੱਤਰ ਪ੍ਰਕਾਸ਼ਤ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Court, Crime, Dera Sacha Sauda, Gurmeet Ram Rahim Singh, Haryana, Police