ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਵਿਦੇਸ਼ ਮੰਤਰਾਲਾ 'ਚ ਤਾਇਨਾਤ ਇੱਕ ਡਰਾਈਵਰ ਨੂੰ ਭਾਰਤ ਦੀਆਂ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਵਿਦੇਸ਼ ਮੰਤਰਾਲਾ 'ਚ ਤਾਇਨਾਤ ਡਰਾਈਵਰ ਸ਼੍ਰੀਕ੍ਰਿਸ਼ਨ ਨੂੰ ਦਿੱਲੀ ਪੁਲਿਸ ਨੇ ਸੁਰੱਖਿਆ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਦੀ ਆਈ.ਐੱਸ.ਆਈ. ਨੂੰ ਸੰਵੇਦਨਸ਼ੀਲ ਸੂਚਨਾਵਾਂ ਲੀਕ ਕਰਨ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਸੀ।
ਮਿਲੀ ਜਾਣਕਾਰੀ ਦੇ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਸ਼੍ਰੀਕ੍ਰਿਸ਼ਨ ਨੂੰ ਹਨੀਟ੍ਰੈਪ ਵਿੱਚ ਫਸਾਇਆ ਸੀ। ਉਸ ਦੇ ਕਬਜ਼ੇ 'ਚੋਂ ਕੁੜੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਅਤੇ ਖੁਫ਼ੀਆ ਏਜੰਸੀਆਂ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਹੈ ਕਿ ਕੀ ਵਿਦੇਸ਼ ਮੰਤਰਾਲਾ 'ਚ ਕੰਮ ਕਰਨ ਵਾਲੇ ਹੋਰ ਕਰਮਚਾਰੀ ਇਸ ਮਾਮਲੇ 'ਚ ਸ਼ਾਮਲ ਤਾਂ ਨਹੀਂ ਹਨ। ਹਾਲਾਂਕਿ ਵਿਦੇਸ਼ ਮੰਤਰਾਲਾ ਨੇ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।