ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਸੋਨਾ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਕੱਲ੍ਹ ਈਡੀ ਨੇ 7 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ, ਜਿਸ 'ਚ ਪ੍ਰਕਾਸ਼ ਜਵੈਲਰ ਕੋਲ 2.23 ਕਰੋੜ ਨਕਦ, ਵੈਭਵ ਜੈਨ ਦੇ ਕੋਲ 41.5 ਲੱਖ ਨਕਦ ਅਤੇ 133 ਸੋਨੇ ਦੇ ਸਿੱਕੇ ਬਰਾਮਦ ਹੋਏ ਸਨ। ਇਸ ਦੇ ਨਾਲ ਹੀ ਜੀਐਸ ਮਠਾਰੂ ਕੋਲੋਂ 20 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ।
Will @ArvindKejriwal still defend his corrupt Minister Satinder Jain as Ed recovered 2Cr cash & 1.8 Kg gold today apart from 16 Cr tainted received by him from shell companies! Will he dismiss him or is he selective in fight against corruption! Don’t cry vendetta anymore! pic.twitter.com/2hrYWXYVU4
— Sukhpal Singh Khaira (@SukhpalKhaira) June 7, 2022
ਈਡੀ ਨੇ ਕਥਿਤ ਹਵਾਲਾ ਸੌਦੇ ਦੇ ਸਬੰਧ ਵਿੱਚ ਆਪਣੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਮੰਤਰੀ ਸਤੇਂਦਰ ਜੈਨ ਦੇ ਰਿਹਾਇਸ਼ੀ ਸਥਾਨਾਂ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ। ਸੋਮਵਾਰ ਨੂੰ ਈਡੀ ਨੇ ਸਤੇਂਦਰ ਜੈਨ ਅਤੇ ਉਨ੍ਹਾਂ ਦੀ ਕੰਪਨੀ ਅਤੇ ਹੋਰ ਮੁਲਜ਼ਮਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਅਗਲੀ ਕਾਰਵਾਈ ਦੇ ਤਹਿਤ ਸਤੇਂਦਰ ਜੈਨ ਦੇ ਰਿਹਾਇਸ਼ੀ ਸਥਾਨਾਂ ਅਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 57 ਸਾਲਾ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਦਿੱਲੀ ਦੇ ਮਸ਼ਹੂਰ ਜਵੈਲਰ ਰਾਮ ਪ੍ਰਸਾਦ ਜਵੈਲਰਜ਼ 'ਤੇ ਵੀ ਛਾਪੇਮਾਰੀ ਕੀਤੀ ਗਈ, ਇੰਨਾ ਹੀ ਨਹੀਂ ਸਤੇਂਦਰ ਜੈਨ ਨਾਲ ਜੁੜੇ ਦੱਖਣੀ ਪੂਰਬੀ ਦਿੱਲੀ ਦੇ ਰਾਮ ਪ੍ਰਕਾਸ਼ ਜਵੈਲਰਜ਼ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਸਤੇਂਦਰ ਜੈਨ ਅਤੇ ਕੁਝ ਕਥਿਤ ਹਵਾਲਾ ਆਪਰੇਟਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਏਜੰਸੀ ਨੂੰ ਕੁਝ ਨਵੇਂ ਸਬੂਤ ਅਤੇ ਸਰੋਤ ਮਿਲੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸੂਚਨਾਵਾਂ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਛਾਪੇਮਾਰੀ ਕੀਤੀ ਗਈ ਸੀ। ਈਡੀ ਵੱਲੋਂ ਪ੍ਰਵੀਨ ਜੈਨ, ਸੁਨੀਲ ਜੈਨ, ਅਜੀਤ ਕੁਮਾਰ ਜੈਨ, ਗੁਰਮੀਤ ਸਿੰਘ ਮਠਾਰੂ, ਨਵੀਨ ਜੈਨ, ਸਿਧਾਰਥ ਜੈਨ ਅਤੇ ਯੋਗੇਸ਼ ਕੁਮਾਰ ਜੈਨ ਦੇ ਘਰਾਂ ਅਤੇ ਦਫ਼ਤਰਾਂ 'ਤੇ ਛਾਪੇਮਾਰੀ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, Enforcement Directorate, Raid, Satyendar jain