Delhi CAA Protest: ਮੌਜਪੁਰ ਹਿੰਸਾ ਵਿਚ ਹੈੱਡ ਕਾਂਸਟੇਬਲ ਦੀ ਮੌਤ, DCP ਜਖਮੀ

ਉਤਰ-ਪੂਰਬੀ ਦਿੱਲੀ ਦੇ ਜਾਫਰਾਬਾਦ ਅਤੇ ਮੌਜਪੁਰ ਇਲਾਕਿਆਂ ਵਿਚ ਪ੍ਰਦਰਸ਼ਨਕਾਰੀਆਂ ਨੇ ਘੱਟੋ-ਘੱਟ ਦੋ ਘਰਾਂ ਵਿਚ ਅੱਗ ਲਗਾ ਦਿੱਤੀ, ਜਿਸ ਕਾਰਨ ਤਣਾਅ ਹੋਰ ਵੱਧ ਗਿਆ। ਪ੍ਰਦਰਸ਼ਨਕਾਰੀਆਂ ਨੇ ਇਕ ਦੂਜੇ ਉਤੇ ਪੱਥਰਾਅ ਕੀਤਾ। ਪੁਲਿਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ।

Delhi CAA Protest: ਮੌਜਪੁਰ ਹਿੰਸਾ ਵਿਚ ਹੈੱਡ ਕਾਂਸਟੇਬਲ ਦੀ ਮੌਤ, DCP ਜਖਮੀ

 • Share this:
  ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (NRC) ਦੇ ਖਿਲਾਫ ਦਿੱਲੀ ਦੇ ਗੋਕੁਲਪੁਰੀ ਥਾਣਾ ਖੇਤਰ ਦੇ ਮੌਜਪੁਰ ਇਲਾਕ ਵਿਚ ਚਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਜ਼ਖਮੀ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਕਰਮਚਾਰੀ ਦੀ ਪਛਾਣ ਰਤਨ ਲਾਲ ਦੇ ਰੂਪ ਵਿਚ ਹੋਈ ਹੈ। ਉਥੇ, ਸ਼ਾਹਦਰਾ ਦੇ ਡੀਸੀਪੀ ਅਮਿਤ ਸ਼ਰਮਾ ਦੇ ਜ਼ਖਮੀ ਹੋਣ ਦੀ ਖਬਰ ਹੈ।

  ਇਸ ਤੋਂ ਪਹਿਲਾਂ ਉਤਰ-ਪੂਰਬੀ ਦਿੱਲੀ ਦੇ ਜਾਫਰਾਬਾਦ ਅਤੇ ਮੌਜਪੁਰ ਇਲਾਕਿਆਂ ਵਿਚ ਪ੍ਰਦਰਸ਼ਨਕਾਰੀਆਂ ਨੇ ਘੱਟੋ-ਘੱਟ ਦੋ ਘਰਾਂ ਵਿਚ ਅੱਗ ਲਗਾ ਦਿੱਤੀ, ਜਿਸ ਕਾਰਨ ਤਣਾਅ ਹੋਰ ਵੱਧ ਗਿਆ। ਪ੍ਰਦਰਸ਼ਨਕਾਰੀਆਂ ਨੇ ਇਕ ਦੂਜੇ ਉਤੇ ਪੱਥਰਾਅ ਕੀਤਾ। ਪੁਲਿਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ। ਪੁਲਿਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਇਲਾਕੇ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਆਈ ਇਕ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ। ਤਣਾਅ ਨੂੰ ਵੇਖਦੇ ਹੋਏ ਜਾਫਰਾਬਾਦ ਅਤੇ ਮੌਜਪੁਰ-ਬਾਬਰਪੁਰ ਸਟੇਸ਼ਨਾਂ ਦੇ ਪ੍ਰਵੇਸ਼ ਅਤੇ ਨਿਕਾਸੀ ਗੇਟ 24 ਘੰਟੇ ਲਈ ਬੰਦ ਕਰ ਦਿੱਤੇ ਹਨ।  ਦੱਸਣਯੋਗ ਹੈ ਕਿ ਸੀਏਏ ਦੇ ਖਿਲਾਫ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਐਤਵਾਰ ਨੂੰ ਸੜਕੀ ਆਵਾਜਾਈ ਬੰਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੀਏਏ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਝੜਪਾਂ ਸ਼ੁਰੂ ਹੋ ਗਈਆਂ ਸਨ। ਦਿੱਲੀ ਦੇ ਕਈ ਇਲਾਕਿਆਂ ਵਿਚ ਅਜਿਹੇ ਧਰਨੇ ਸ਼ੁਰੂ ਹੋ ਗਏ ਹਨ।
  Published by:Ashish Sharma
  First published: