ਦੱਖਣੀ ਪੱਛਮੀ ਦਿੱਲੀ ਦੇ ਆਈਆਈਟੀ ਨੇੜੇ ਹੋਏ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਹ ਹਿੱਟ ਐਂਡ ਰਨ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਗੰਭੀਰ ਜ਼ਖਮੀ ਵਿਦਿਆਰਥੀ ਨੂੰ ਸਫਦਰਜੰਗ ਅਤੇ ਮੈਕਸ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹਾਦਸੇ ਦਾ ਸ਼ਿਕਾਰ ਕਾਰ ਨੂੰ ਲੱਭ ਲਿਆ ਹੈ ਅਤੇ ਅਗਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਡੀਸੀਪੀ ਦੱਖਣ ਪੱਛਮੀ ਮਨੋਜ ਸੀ ਨੇ ਦੱਸਿਆ ਕਿ ਇੱਕ ਕਾਰ ਨੇ ਦੋ ਵਿਦਿਆਰਥੀਆਂ ਨੂੰ ਉਸ ਸਮੇਂ ਟੱਕਰ ਮਾਰ ਦਿੱਤੀ, ਜਦੋਂ ਉਹ ਸੜਕ ਪਾਰ ਕਰ ਰਹੇ ਸਨ। ਦੋਵੇਂ ਵਿਦਿਆਰਥੀ ਆਈਆਈਟੀ ਦਿੱਲੀ ਤੋਂ ਪੀਐਚਡੀ ਕਰ ਰਹੇ ਹਨ। ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀ ਦੀ ਪਛਾਣ ਅਸ਼ਰਫ ਨਵਾਜ਼ ਖਾਨ ਵਜੋਂ ਕੀਤੀ ਗਈ ਹੈ, ਜਿਸ ਦੀ ਉਮਰ 30 ਸਾਲ ਸੀ ਅਤੇ ਇਕ ਹੋਰ ਵਿਦਿਆਰਥੀ ਦਾ ਨਾਂ ਅੰਕੁਰ ਸ਼ੁਕਲਾ ਹੈ ਜਿਸ ਦੀ ਉਮਰ 29 ਸਾਲ ਦੱਸੀ ਜਾ ਰਹੀ ਹੈ।
ਇਸ ਹਾਦਸੇ 'ਚ ਅੰਕੁਰ ਦੀ ਲੱਤ ਫਰੈਕਚਰ ਹੋ ਗਈ ਹੈ ਅਤੇ ਉਸ ਦਾ ਮੈਕਸ ਹਸਪਤਾਲ ਸਾਕੇਤ 'ਚ ਇਲਾਜ ਚੱਲ ਰਿਹਾ ਹੈ। ਪੁਲਿਸ ਮੁਤਾਬਕ ਇਹ ਘਟਨਾ ਮੰਗਲਵਾਰ ਰਾਤ ਕਰੀਬ 11.15 ਵਜੇ ਉਸ ਵੇਲੇ ਵਾਪਰੀ ਜਦੋਂ ਆਈਆਈਟੀ ਦਿੱਲੀ ਦੇ ਗੇਟ ਨੰਬਰ 1 ਨੇੜੇ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਅੰਕੁਸ਼ ਅਤੇ ਅਸ਼ਰਫ਼ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਅਸ਼ਰਫ ਦੀ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Delhi, Hit and run, Police