• Home
  • »
  • News
  • »
  • national
  • »
  • A TERRIBLE ROAD ACCIDENT HAS HAPPENED IN GURUGRAM FIVE PEOPLE HAVE DIED IN THE ACCIDENT

ਗੁਰੂਗ੍ਰਾਮ ‘ਚ ਭਿਆਨਕ ਸੜਕ ਹਾਦਸਾ, ਕਾਰ ਸਵਾਰ ਪੰਜ ਲੋਕਾਂ ਦੀ ਮੌਤ

ਸਾਰੇ ਮ੍ਰਿਤਕ ਇੱਕ ਨਿੱਜੀ ਹਸਪਤਾਲ ਦੇ ਕਰਮਚਾਰੀ ਸਨ ਅਤੇ ਆਪਣੀ ਡਿਊਟੀ ਖਤਮ ਕਰਕੇ ਘਰ ਨੂੰ ਜਾ ਰਹੇ ਸਨ

ਗੁਰੂਗ੍ਰਾਮ ‘ਚ ਭਿਆਨਕ ਸੜਕ ਹਾਦਸਾ, ਕਾਰ ਸਵਾਰ ਪੰਜ ਲੋਕਾਂ ਦੀ ਮੌਤ

ਗੁਰੂਗ੍ਰਾਮ ‘ਚ ਭਿਆਨਕ ਸੜਕ ਹਾਦਸਾ, ਕਾਰ ਸਵਾਰ ਪੰਜ ਲੋਕਾਂ ਦੀ ਮੌਤ

  • Share this:
    ਗੁਰੂਗ੍ਰਾਮ-  ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਸਵਿਫਟ ਡਿਜ਼ਾਇਰ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    ਜਾਣਕਾਰੀ ਅਨੁਸਾਰ ਸੜਕ ਦੇ ਕਿਨਾਰੇ ਪਈਆਂ ਇੱਟਾਂ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਕਾਰ ਵਿੱਚ ਕੁੱਲ ਛੇ ਲੋਕ ਸਵਾਰ ਸਨ। ਇਹ ਸਾਰੇ ਇੱਕ ਨਿੱਜੀ ਹਸਪਤਾਲ ਦੇ ਕਰਮਚਾਰੀ ਸਨ ਅਤੇ ਆਪਣੀ ਡਿਊਟੀ ਖਤਮ ਕਰਕੇ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਉਹ ਸਦਰਾਨਾ ਤੋਂ ਪਟੌਦੀ ਨੂੰ ਜਾਂਦੀ ਸੜਕ 'ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਖਤਰਨਾਕ ਸੀ ਕਿ ਸਵਿਫਟ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਦੁਪਹਿਰ 2 ਤੋਂ 3 ਵਜੇ ਦਰਮਿਆਨ ਸੈਕਟਰ 93 ਪੁਲਸ ਚੌਕੀ ਇਲਾਕੇ 'ਚ ਵਾਪਰਿਆ।

    ਪੁਲਸ ਨੇ ਦੱਸਿਆ ਕਿ ਗੱਡੀ ਦਾ ਨੰਬਰ ਮਹਿੰਦਰਗੜ੍ਹ ਦੇ ਕਨੀਨਾ ਇਲਾਕੇ ਦੇ ਇਕ ਵਿਅਕਤੀ ਦੇ ਨਾਂ 'ਤੇ ਦਰਜ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ। ਪੁਲੀਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਹ ਲੋਕ ਕਿਸੇ ਨਿੱਜੀ ਹਸਪਤਾਲ ਦੇ ਮੁਲਾਜ਼ਮ ਜਾਪਦੇ ਹਨ। ਪੁਲਸ ਸਾਰੇ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
    Published by:Ashish Sharma
    First published: