Home /News /national /

AAP ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ, ਕੇਜਰੀਵਾਲ ਨੇ ਸ਼ੁਰੂ ਕੀਤੀ 'ਮੇਕ ਇੰਡੀਆ ਨੰਬਰ 1' ਮੁਹਿੰਮ

AAP ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ, ਕੇਜਰੀਵਾਲ ਨੇ ਸ਼ੁਰੂ ਕੀਤੀ 'ਮੇਕ ਇੰਡੀਆ ਨੰਬਰ 1' ਮੁਹਿੰਮ

 (ਫਾਇਲ ਫੋਟੋ)

(ਫਾਇਲ ਫੋਟੋ)

AAP: ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ (Lok Sabha Election 2022) ਨੂੰ ਮੁੱਖ ਰੱਖਦਿਆਂ ਬੁੱਧਵਾਰ ਨੂੰ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਇਸ ਮੁਹਿੰਮ ਦਾ ਨਾਂ 'ਮੇਕ ਇੰਡੀਆ ਨੰਬਰ 1' ਰੱਖਿਆ ਹੈ।

ਹੋਰ ਪੜ੍ਹੋ ...
 • Share this:
  ਨਵੀਂ ਦਿੱਲੀ: AAP: ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ (Lok Sabha Election 2022) ਨੂੰ ਮੁੱਖ ਰੱਖਦਿਆਂ ਬੁੱਧਵਾਰ ਨੂੰ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਇਸ ਮੁਹਿੰਮ ਦਾ ਨਾਂ 'ਮੇਕ ਇੰਡੀਆ ਨੰਬਰ 1' ਰੱਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਬੁੱਧਵਾਰ ਨੂੰ ਤਾਲਕਟੋਰਾ ਸਟੇਡੀਅਮ 'ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

  ‘ਆਪ’ ਨਾਲ ਸਬੰਧਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਸ ਨੂੰ ਪੂਰੇ ਦੇਸ਼ ਵਿੱਚ ਫੈਲਾਇਆ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਇਸ ‘ਮੇਕ ਇੰਡੀਆ ਨੰਬਰ 1’ ਥੀਮ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਵੱਖ-ਵੱਖ ਰਾਜਾਂ ਵਿੱਚ ਲੈ ਕੇ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਤਹਿਤ ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਬਦਲ ਵਜੋਂ ਪੇਸ਼ ਕਰੇਗੀ, ਜਿਸ ਦਾ ਚਿਹਰਾ ਅਰਵਿੰਦ ਕੇਜਰੀਵਾਲ ਹੋਵੇਗਾ।


  ਆਮ ਆਦਮੀ ਪਾਰਟੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਸ ਮੁਹਿੰਮ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿੱਚ ਕੇਜਰੀਵਾਲ ਦਾ ਕਹਿਣਾ ਹੈ ਕਿ "ਕੁਝ ਲੋਕ ਪੁੱਛਦੇ ਹਨ ਕਿ 'ਭਾਰਤ ਵਿਸ਼ਵ ਦੀ ਅਗਵਾਈ ਕਰ ਸਕਦਾ ਹੈ, ਕਿਉਂ ਨਹੀਂ'।

  ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਰਵਿੰਦ ਕੇਜਰੀਵਾਲ ਆਪਣੇ ਭਾਸ਼ਣਾਂ ਵਿੱਚ ਇਹ ਕਹਿੰਦੇ ਸੁਣੇ ਜਾ ਰਹੇ ਹਨ ਕਿ ਭਾਰਤ ਨੂੰ ਨੰਬਰ 1 ਦੇਸ਼ ਬਣਾਉਣਾ ਹੈ। ਅਤੇ ਹੁਣ ਪਾਰਟੀ ਇਸ ਲਾਈਨ ਦੇ ਆਲੇ-ਦੁਆਲੇ ਆਪਣੀ ਰਾਸ਼ਟਰੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਦੋ ਦਿਨ ਪਹਿਲਾਂ ਦਿੱਲੀ ਸਰਕਾਰ ਦੇ ਸੁਤੰਤਰਤਾ ਦਿਵਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਸਾਨੂੰ ਆਜ਼ਾਦੀ ਮਿਲੀ ਨੂੰ 75 ਸਾਲ ਹੋ ਗਏ ਹਨ ਪਰ ਅਜੇ ਵੀ ਅਸੀਂ ਬਹੁਤ ਪਿੱਛੇ ਹਾਂ। ਜਦਕਿ ਕਈ ਅਜਿਹੇ ਦੇਸ਼ ਹਨ, ਜਿਨ੍ਹਾਂ ਨੇ ਬਹੁਤ ਘੱਟ ਸਮੇਂ 'ਚ ਕਾਫੀ ਸਫਲਤਾ ਹਾਸਲ ਕੀਤੀ ਹੈ।
  Published by:Krishan Sharma
  First published:

  Tags: Aam Aadmi Party, Arvind Kejriwal, Lok sabha

  ਅਗਲੀ ਖਬਰ