ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਗੁਜਰਾਤ ਦਾ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਗੁਜਰਾਤ ਵਿਚ ਇਸ ਸਾਲ ਦੇ ਅੰਤ ਵਿਚ ਚੋਣਾਂ ਹੋਣੀਆਂ ਹਨ।
ਇਸ ਲਈ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਕਈ ਵੱਡੇ ਚਿਹਰੇ ਗੁਜਰਾਤ ਵਿਚ ਗੇੜੇ ਉਤੇ ਗੇੜਾ ਮਾਰ ਰਹੇ ਹਨ।
ਰਾਘਵ ਚੱਢਾ ਨੂੰ ਕੇਜਰੀਵਾਲ ਦਾ ਖਾਸ ਮੰਨਿਆ ਜਾਂਦਾ ਹੈ। ਰਾਘਵ ਚੱਢਾ ਦੀਆਂ ਪੰਜਾਬ ਵਿਚ ਇਕ ਤੋਂ ਬਾਅਦ ਇਕ ਅਹੁਦੇ ਉਤੇ ਨਿਯੁਕਤੀਆਂ ਵੀ ਚਰਚਾ ਦਾ ਵਿਸ਼ਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਤੇ ਵਿਰੋਧੀ ਪਾਰਟੀਆਂ ਸਵਾਲ ਚੁੱਕ ਰਹੀਆਂ ਹਨ। ਕਈ ਰਾਜਨੀਤਿਕ ਆਗੂ ਇਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਮੰਨ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Raghav Chadha