Home /News /national /

Delhi MCD ਚੋਣਾਂ ਲਈ 'ਆਪ' ਨੇ ਪੰਜਾਬ ਦੇ ਭਗਵੰਤ ਮਾਨ ਸਣੇ ਜਾਰੀ ਕੀਤੀ 30 ਸਟਾਰ ਪ੍ਰਚਾਰਕਾਂ ਦੀ ਸੂਚੀ

Delhi MCD ਚੋਣਾਂ ਲਈ 'ਆਪ' ਨੇ ਪੰਜਾਬ ਦੇ ਭਗਵੰਤ ਮਾਨ ਸਣੇ ਜਾਰੀ ਕੀਤੀ 30 ਸਟਾਰ ਪ੍ਰਚਾਰਕਾਂ ਦੀ ਸੂਚੀ

Delhi MCD ਚੋਣਾਂ ਲਈ 'ਆਪ' ਵੱਲੋਂ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਭਗਵੰਤ ਮਾਨ ਵੀ ਕਰਨਗੇ ਪ੍ਰਚਾਰ

Delhi MCD ਚੋਣਾਂ ਲਈ 'ਆਪ' ਵੱਲੋਂ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਭਗਵੰਤ ਮਾਨ ਵੀ ਕਰਨਗੇ ਪ੍ਰਚਾਰ

ਆਮ ਆਦਮੀ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਦੇ ਵਿੱਚ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸਭ ਤੋਂ ਹੈਰਾਨ ਕਰਨ ਵਾਲਾ ਨਾਮ ਰਾਜੇਂਦਰ ਪਾਲ ਗੌਤਮ ਦਾ ਹੈ।

ਹੋਰ ਪੜ੍ਹੋ ...
  • Share this:

ਦਿੱਲੀ ਨਗਰ ਨਿਗਮ ਚੋਣਾਂ ਲਈ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਦੇ ਵਿੱਚ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸਭ ਤੋਂ ਹੈਰਾਨ ਕਰਨ ਵਾਲਾ ਨਾਮ ਰਾਜੇਂਦਰ ਪਾਲ ਗੌਤਮ ਦਾ ਹੈ। ਗੌਤਮ ਹਾਲ ਹੀ 'ਚ ਕਥਿਤ ਤੌਰ 'ਤੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਸੁਰਖੀਆਂ ਦੇ ਵਿੱਚ ਆਏ ਸਨ। ਉਹ ਦਿੱਲੀ ਸਰਕਾਰ 'ਚ ਮੰਤਰੀ ਸਨ ਪਰ ਉਨ੍ਹਾਂ ਵਿਵਾਦ ਵਧਣ 'ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।


ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿੱਚ ਨਗਰ ਨਿਗਮ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 7 ਦਸੰਬਰ ਨੂੰ ਐਲਾਨੇ ਜਾਣਗੇ। ਦਿੱਲੀ ਐੱਮ.ਸੀ.ਡੀ. 'ਤੇ ਪਿਛਲੇ 15 ਸਾਲਾਂ ਤੋਂ ਭਾਜਪਾ ਦਾ ਕਬਜ਼ਾ ਹੈ। ਇਸੇ ਸਾਲ ਕੇਂਦਰ ਸਰਕਾਰ ਨੇ ਤਿੰਨਾਂ ਨਗਰ ਨਿਗਮਾਂ ਦਾ ਰਲੇਵਾਂ ਕਰ ਦਿੱਤਾ, ਜਿਸ ਤੋਂ ਬਾਅਦ ਚੋਣਾਂ ਵਿੱਚ ਦੇਰੀ ਹੋ ਗਈ। ਭਾਜਪਾ ਐੱਮ.ਸੀ.ਡੀ. 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਚੌਥੀ ਵਾਰ ਚੋਣ ਮੈਦਾਨ ਵਿੱਚ ਉੱਤਰੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਿੱਲੀ ਦੇ ਨਾਲ-ਨਾਲ ਐੱਮ.ਸੀ.ਡੀ. ਨੂੰ ਜਿੱਤਣ ਦੀ ਪੂਰੀ ਕੋਸ਼ਿਸ਼ ਕਰੇਗੀ। ਕਾਂਗਰਸ ਪਾਰਟੀ ਨੇ ਵੀ ਐੱਮ.ਸੀ.ਡੀ. ਚੋਣਾਂ ਦੇ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

Published by:Shiv Kumar
First published:

Tags: AAP, Arvind Kejriwal, Bhagwant Mann, Campaign, Delhi, Election