ਦਿੱਲੀ : ਆਮ ਆਦਮੀ ਪਾਰਟੀ ਨੇ MCD ਮੇਅਰ ਦੀ ਚੋਣ ਜਿੱਤ ਲਈ ਹੈ। 'ਆਪ' ਦੀ ਸ਼ੈਲੀ ਓਬਰਾਏ ਦਿੱਲੀ ਦੀ ਮੇਅਰ ਬਣੀ ਹੈ। ਜਿਕਰਯੋਗ ਹੈ ਕਿ ਦਿੱਲੀ ਦੀਆਂ MCD ਚੋਣਾਂ ਆਮ ਆਦਮੀ ਪਾਰਟੀ ਨੇ ਜਿੱਤ ਲਈਆਂ ਹਨ। ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਨੂੰ 150 ਵੋਟਾਂ ਮਿਲੀਆਂ। ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾ ਕੇ ਸ਼ੈਲੀ ਓਬਰਾਏ ਹੁਣ ਦਿੱਲੀ ਦੇ ਮੇਅਰ ਦੀ ਕੁਰਸੀ ਉੱਤੇ ਬੈਠੇ ਹਨ। ਇਸ ਖਬਰ ਤੋਂ ਬਾਅਦ ਦਿੱਲੀ ਤੋਂ ਇਲਾਵਾ ਭਾਰਤ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੈਲੀ ਓਬਰਾਏ ਮੇਅਰ ਚੁਣੇ ਜਾਣ 'ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਗੁੰਡੇ ਹਾਰ ਗਏ, ਜਨਤਾ ਜਿੱਤ ਗਈ। ਦਿੱਲੀ ਨਗਰ ਨਿਗਮ 'ਚ ਅੱਜ ਦਿੱਲੀ ਦੀ ਜਨਤਾ ਦੀ ਜਿੱਤ ਹੋਈ ਅਤੇ ਗੁੰਡਾਗਰਦੀ ਦੀ ਹਾਰ। ਸ਼ੈਲੀ ਓਬਰਾਏ ਦੇ ਮੇਅਰ ਚੁਣੇ ਜਾਣ 'ਤੇ ਦਿੱਲੀ ਦੀ ਜਨਤਾ ਨੂੰ ਵਧਾਈ।
गुंडे हार गए, जनता जीत गई।
दिल्ली नगर निगम में आज दिल्ली की जनता की जीत हुई और गुंडागर्दी की हार। @OberoiShelly के मेयर चुने जाने पर दिल्ली की जनता को बधाई https://t.co/mZzmV6KUUw
— Arvind Kejriwal (@ArvindKejriwal) February 22, 2023
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਕਿਹਾ ਕਿ ਗੁੰਡੇ ਹਾਰ ਗਏ, ਜਨਤਾ ਜਿੱਤ ਗਈ।ਦਿੱਲੀ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ ਅਤੇ ਇੱਕ ਵਾਰ ਫਿਰ ਦਿੱਲੀ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ। 'ਆਪ' ਦੀ ਪਹਿਲੀ ਮੇਅਰ @OberoiShelly ਨੂੰ ਬਹੁਤ-ਬਹੁਤ ਵਧਾਈਆਂ

गुंडे हार गये, जनता जीत गयी.

दिल्ली नगर निगम में आम आदमी पार्टी का मेयर बनने पर सभी कार्यकर्ताओं को बहुत बधाई और दिल्ली की जनता का तहे दिल से एक बार फिर से आभार.

AAP की पहली मेयर @OberoiShelly को भी बहुत बहुत बधाई.
— Manish Sisodia (@msisodia) February 22, 2023

ਦੱਸਣਾ ਬਣਦਾ ਹੈ ਕੇ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੀ ਸ਼ਾਂਤੀਪੂਰਨ ਪੋਲਿੰਗ ਹੋ ਸਕੀ ,ਇਸ ਤੋਂ ਪਹਿਲਾਂ ਤਿੰਨ ਵਾਰ ਦਿੱਲੀ ਦੇ ਮੇਅਰ ਦੀ ਚੋਣ ਹੰਗਾਮੇ ਕਾਰਨ ਮੁਲਤਵੀ ਕੀਤੀ ਗਈ ਸੀ। ਜਿੱਤ ਦੀ ਖੁਸ਼ੀ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ 'ਗੁੰਡਿਆ ਨੂੰ ਹਰਾ ਕਿ ਆਮ ਜਨਤਾ ਦੀ ਜਿੱਤ ਹੋਈ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Arvind Kejriwal, Dehli news, Delhi mayor, Manish sisodia, Shelley Oberoi