ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਵਿਭਾਗਾਂ ਵਿੱਚ ਅਗਲੇ 18 ਮਹੀਨਿਆਂ ਵਿੱਚ 10 ਲੱਖ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਸਾਰੇ ਮੰਤਰਾਲਿਆਂ, ਵਿਭਾਗਾਂ ਅਤੇ ਕੇਂਦਰੀ ਏਜੰਸੀਆਂ ਨੂੰ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਬੁੱਧਵਾਰ ਨੂੰ ਸੰਸਦ 'ਚ ਸਰਕਾਰ ਨੇ ਦੱਸਿਆ ਕਿ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ 'ਚ ਇਸ ਸਮੇਂ 10 ਲੱਖ ਅਹੁਦੇ ਖਾਲੀ ਹਨ।
ਕੇਂਦਰ ਸਰਕਾਰ ਨੇ ਸੰਸਦ ਨੂੰ ਦਿੱਤੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ 1 ਮਾਰਚ, 2021 ਤੱਕ ਕੇਂਦਰ ਸਰਕਾਰ ਦੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ 40.35 ਲੱਖ ਮਨਜ਼ੂਰ ਅਸਾਮੀਆਂ ਦੇ ਮੁਕਾਬਲੇ ਸਿਰਫ਼ 30.55 ਲੱਖ ਕਰਮਚਾਰੀ ਸਨ, ਜੋ ਲਗਭਗ 9.8 ਲੱਖ ਕਰਮਚਾਰੀਆਂ ਦੀ ਕਮੀ ਨੂੰ ਦਰਸਾਉਂਦਾ ਹੈ।
ਇਸ ਦੇ ਲਈ ਸਰਕਾਰ ਨੇ 2016 ਦੇ ਅੰਕੜੇ ਵੀ ਪੇਸ਼ ਕੀਤੇ ਜਦੋਂ 1 ਮਾਰਚ 2016 ਤੱਕ 36.3 ਲੱਖ ਮਨਜ਼ੂਰ ਅਸਾਮੀਆਂ ਸਨ, ਜਦੋਂ ਕਿ 32.2 ਲੱਖ ਸਰਕਾਰੀ ਮੁਲਾਜ਼ਮ ਪੋਸਟਾਂ 'ਤੇ ਸਨ। ਇਹ ਦਰਸਾਉਂਦਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਵਿੱਚ ਮਨਜ਼ੂਰ ਅਸਾਮੀਆਂ ਵਿੱਚ ਲਗਭਗ 11% ਦਾ ਵਾਧਾ ਹੋਇਆ ਹੈ। ਇਸ ਦੀ ਬਜਾਏ ਕਰਮਚਾਰੀਆਂ ਦੀ ਗਿਣਤੀ 5% ਤੋਂ ਵੱਧ ਘਟਾਈ ਗਈ ਹੈ।
ਇਨ੍ਹਾਂ ਵਿਭਾਗਾਂ ਵਿੱਚ ਕਈ ਅਸਾਮੀਆਂ ਖਾਲੀ ਹਨ
ਪੀਐਮ ਮੋਦੀ ਨੇ 14 ਜੂਨ ਨੂੰ ਐਲਾਨ ਕੀਤਾ ਸੀ ਕਿ ਅਗਲੇ 18 ਮਹੀਨਿਆਂ ਵਿੱਚ ਕੇਂਦਰ ਸਰਕਾਰ ਵਿੱਚ 10 ਲੱਖ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਹ ਐਲਾਨ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਵਿਰੋਧੀ ਧਿਰ ਦੇਸ਼ 'ਚ ਬੇਰੁਜ਼ਗਾਰੀ ਦਾ ਮੁੱਦਾ ਉਠਾ ਰਹੀ ਹੈ। ਪੀਐਮਓ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਸਰਕਾਰ ਨੂੰ ਅਗਲੇ 1.5 ਸਾਲਾਂ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰਨੀ ਚਾਹੀਦੀ ਹੈ।"
ਬੁੱਧਵਾਰ ਨੂੰ ਸੰਸਦ ਨੂੰ ਦਿੱਤੇ ਗਏ ਤਾਜ਼ਾ ਸਰਕਾਰੀ ਅੰਕੜਿਆਂ ਦੇ ਅਨੁਸਾਰ, ਰੇਲ ਮੰਤਰਾਲੇ ਵਿੱਚ 2.94 ਲੱਖ, ਰੱਖਿਆ (ਸਿਵਲ) ਵਿਭਾਗ ਵਿੱਚ 2.64 ਲੱਖ, ਗ੍ਰਹਿ ਮੰਤਰਾਲੇ ਵਿੱਚ 1.4 ਲੱਖ, ਡਾਕ ਵਿਭਾਗ ਵਿੱਚ ਲਗਭਗ 90,000 ਅਤੇ ਮਾਲ ਵਿਭਾਗ ਵਿੱਚ ਲਗਭਗ 80,000 ਆਸਾਮੀਆਂ ਖਾਲੀ ਹਨ।
ਦੱਸ ਦੇਈਏ ਕਿ ਇਸ ਸਾਲ ਜੂਨ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਸੀ ਕਿ, ‘ਪੀਐਮ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਸਰਕਾਰ ਅਗਲੇ 1.5 ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਕਰਮਚਾਰੀਆਂ ਨੂੰ ਭਰਤੀ ਕਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Jobs