Home /News /national /

ਦਿੱਲੀ 'ਚ ਤੇਜ਼ ਰਫ਼ਤਾਰ ਦਾ ਕਹਿਰ; ਸੜਕ ਕੰਢੇ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 4 ਨੇ ਮੌਕੇ 'ਤੇ ਦਮ ਤੋੜਿਆ

ਦਿੱਲੀ 'ਚ ਤੇਜ਼ ਰਫ਼ਤਾਰ ਦਾ ਕਹਿਰ; ਸੜਕ ਕੰਢੇ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 4 ਨੇ ਮੌਕੇ 'ਤੇ ਦਮ ਤੋੜਿਆ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ 'ਚ ਬੀਤੀ ਰਾਤ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿਥੇ ਇਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ ...
  • Share this:

    Truck Accident in 4 Killed in Delhi News: ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ 'ਚ ਬੀਤੀ ਰਾਤ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿਥੇ ਇਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੀਮਾਪੁਰੀ ਵਿੱਚ ਡੀਟੀਸੀ ਡਿਪੂ ਰੈੱਡਲਾਈਟ ਨੇੜੇ ਵਾਪਰੀ।

    ਇਹ ਘਟਨਾ ਬੁੱਧਵਾਰ ਦੇਰ ਰਾਤ ਕਰੀਬ 2 ਵਜੇ ਵਾਪਰੀ, ਜਦੋਂ ਤੇਜ਼ ਰਫਤਾਰ ਟਰੱਕ ਨੇ ਸੜਕ ਦੇ ਡਿਵਾਈਡਰ 'ਤੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ, ਜਿਨ੍ਹਾਂ 'ਚੋਂ 4 ਦੀ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਦਿੱਲੀ ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਕਰ ਲਈ ਹੈ, ਜਿਸ ਅਨੁਸਾਰ 52 ਸਾਲਾ ਕਰੀਮ, 25 ਸਾਲਾ ਛੋਟੇ ਖਾਨ, 38 ਸਾਲਾ ਸ਼ਾਹ ਆਲਮ ਅਤੇ 45 ਸਾਲਾ ਰਾਹੁਲ ਦੀ ਮੌਤ ਹੋ ਗਈ, ਜਦਕਿ 16 ਸਾਲਾ ਮਨੀਸ਼ ਅਤੇ 30 ਸਾਲਾ ਪ੍ਰਦੀਪ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਸ਼ਾਮਲ ਟਰੱਕ ਦਾ ਪਤਾ ਲਗਾਉਣ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

    Published by:Krishan Sharma
    First published:

    Tags: Accident, Delhi Police, Road accident