Accident in Himachal: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਭਾਵ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ (Road Accident) ਵਾਪਰਿਆ। ਮੰਡੀ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਿਹਾ ਇੱਕ ਬੇਕਾਬੂ ਟਰੱਕ ਅਚਾਨਕ ਇੱਕ ਘਰ ਵਿੱਚ ਜਾ ਵੱਜਾ। ਘਰ 'ਚ ਟਰੱਕ ਦੀ ਟੱਕਰ 'ਚ 3 ਲੋਕਾਂ ਦੀ ਮੌਤ (3 killed in under truck) ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਨਿਊਜ਼ ਏਜੰਸੀ ਐਨਆਈ ਨੇ ਐਡੀਸ਼ਨਲ ਐਸਪੀ ਆਸ਼ੀਸ਼ ਸ਼ਰਮਾ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਆਸ਼ੀਸ਼ ਸ਼ਰਮਾ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਦਾ ਖੁਲਾਸਾ ਨਹੀਂ ਹੋਇਆ ਹੈ।
ਦੱਸ ਦੇਈਏ ਕਿ ਇਸੇ ਤਰ੍ਹਾਂ ਪਿਛਲੇ ਮਹੀਨੇ ਮੰਡੀ 'ਚ ਵੀ ਦਰਦਨਾਕ ਸੜਕ ਹਾਦਸਾ ਹੋਇਆ ਸੀ, ਜਿਸ 'ਚ ਇਕ ਜੀਪ ਖੱਡ 'ਚ ਡਿੱਗ ਗਈ ਸੀ, ਜਿਸ 'ਚ 34 ਸਾਲਾ ਮਾਂ ਅਤੇ 11 ਸਾਲਾ ਪੁੱਤਰ ਦੀ ਮੌਤ ਹੋ ਗਈ ਸੀ। ਦੱਸਿਆ ਗਿਆ ਕਿ ਪਰਿਵਾਰ ਨੇ ਵਿਆਹ ਸਮਾਗਮ ਤੋਂ ਘਰ ਵਾਪਸ ਆ ਕੇ ਜੀਪ ਘਰ ਦੇ ਅੱਗੇ ਖੜ੍ਹੀ ਕਰ ਦਿੱਤੀ। ਪਰ ਜਿਵੇਂ ਹੀ ਡਰਾਈਵਰ ਹੇਠਾਂ ਉਤਰਿਆ ਤਾਂ ਜੀਪ ਪਲਟ ਗਈ ਅਤੇ ਹਾਦਸਾ ਵਾਪਰ ਗਿਆ।
ਉਪਮੰਡਲ ਦੇ ਪਿੰਡ ਕੁਲੰਦਰ ਦੇ ਰਹਿਣ ਵਾਲੇ ਕਾਕੂ ਦਾ ਪਰਿਵਾਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਗਰੋਟਾ ਗਿਆ ਹੋਇਆ ਸੀ। ਦੁਪਹਿਰ 1 ਵਜੇ ਦੇ ਕਰੀਬ ਇਹ ਲੋਕ ਆਪਣੇ ਘਰਾਂ ਨੂੰ ਪਰਤ ਗਏ। ਜਿਉਂ ਹੀ ਡਰਾਈਵਰ ਜੀਪ ਖੜ੍ਹੀ ਕਰਕੇ ਬਾਹਰ ਨਿਕਲਿਆ ਤਾਂ ਜੀਪ ਆਪਣੇ-ਆਪ ਚੱਲਣ ਲੱਗੀ। ਜੀਪ ਬੇਕਾਬੂ ਹੋ ਕੇ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਡਰਾਈਵਰ ਅਤੇ ਹੋਰ ਲੋਕ ਕੁਝ ਸਮਝਣ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ।
Published by: Krishan Sharma
First published: July 05, 2022, 09:58 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident , Collision , Himachal , Road accident