Home /News /national /

'ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਇਆ ਸਮਝੌਤਾ'-ਸੂਤਰ

'ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਇਆ ਸਮਝੌਤਾ'-ਸੂਤਰ

'ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਇਆ ਸਮਝੌਤਾ'-ਸੂਤਰ

'ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਇਆ ਸਮਝੌਤਾ'-ਸੂਤਰ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਚੱਲ ਰਹੀ ਹੈ। ਕੁੱਝ ਹੀ ਦੇਰ ਵਿੱਚ ਇੱਕ ਪ੍ਰੈਸ ਬ੍ਰੀਫਿੰਗ ਹੋਵੇਗੀ। ਇਸ ਵਿੱਚ ਕਿਸਾਨ ਆਪਣੀ ਭਵਿੱਖੀ ਰਣਨੀਤੀ ਦਾ ਐਲਾਨ ਕਰਨਗੇ। 

  • Share this:

    ਨਵੀਂ ਦਿੱਲੀ : ਸੂਤਰਾਂ ਮੁਤਾਬਿਕ ਵੱਡੀ ਖਬਰ ਆਈ ਹੈ ਕਿ ਜਲਦੀ ਹੀ ਕਿਸਾਨ ਅੰਦੋਲਨ ਦਾ ਹੱਲ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਹੋਇਆ ਸੀ।ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਚੱਲ ਰਹੀ ਹੈ। ਕੁੱਝ ਹੀ ਦੇਰ ਵਿੱਚ ਇੱਕ ਪ੍ਰੈਸ ਬ੍ਰੀਫਿੰਗ ਹੋਵੇਗੀ। ਇਸ ਵਿੱਚ ਕਿਸਾਨ ਆਪਣੀ ਭਵਿੱਖੀ ਰਣਨੀਤੀ ਦਾ ਐਲਾਨ ਕਰਨਗੇ।

    ਸੋਨੀਪਤ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਮੀਟਿੰਗ 'ਚੋਂ ਬਾਹਰ ਆਏ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਮਿਲ ਗਿਆ ਹੈ, ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ  ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ।

    ਸੰਯੁਕਤ ਮੋਰਚੇ ਦੀ ਮੀਟਿੰਗ 'ਚ ਮੌਜੂਦ ਕੁਲਵੰਤ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਪਰਚੇ ਰੱਦ ਕਰਨ ਤੇ ਮੁਆਵਜ਼ਾ ਦੇਣ ਨੂੰ ਤਿਆਰ ਹੈ। ਕੇਂਦਰ ਤੇ ਕਿਸਾਨਾਂ ਵਿਚਾਲੇ ਬਣ ਸਕਦੀ ਸਹਿਮਤੀ ਬਣੀ ਹੈ। ਕੇਂਦਰ ਨੇ ਕਿਸਾਨਾਂ ਨੂੰ ਪ੍ਰਸਤਾਅ ਭੇਜਿਆ ਹੈ। ਸਰਕਾਰ ਦੇ ਪ੍ਰਸਤਾਵ ਤੇ ਚਰਚਾ ਕਰਨ ਤੋਂ ਬਾਅਦ ਕੱਲ੍ਹ ਦੁਬਾਰਾ ਕਿਸਾਨਾਂ ਦੀ ਮੀਟਿੰਗ ਹੋਵੇਗੀ। ਅੰਦੋਲਨ ਨੂੰ ਲੈ ਕੇ ਕੱਲ੍ਹ ਵੱਡਾ ਐਲਾਨ ਕਰਨਗੇ। MSP ਦੀ ਕਾਨੂੰਨ ਗਾਰੰਟੀ ਤੇ ਪਰਚੇ ਰੱਦ ਕਰਨ ਦੀ ਮੰਗ ਹੈ।

    Published by:Sukhwinder Singh
    First published:

    Tags: Agricultural law, Farmers Protest