Weather Update : ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲੇਗਾ । ਸ਼ੁੱਕਰਵਾਰ ਤੋਂ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਦੇ ਨਾਲ ਠੰਡ ਕਾਫੀ ਵਧ ਗਈ ਹੈ।ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਠੰਢ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈੈ।ਮੀਂਹ ਪੈਣ ਦੇ ਕਾਰਨ ਕਾਰਨ ਤਾਪਮਾਨ ਦੇ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਰਫੀਲੀਆਂ ਹਵਾਵਾਂ ਚੱਲਣ ਦੇ ਕਾਰਨ ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਾ ਤਾਪਮਾਨ ਘਟਣ ਦੀ ਸੰਭਾਵਨਾ ਜਾਈ ਹੈੈ।
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਵਿੱਚ ਮੌਸਮ ਨੇ ਇੱਕ ਵਾਰ ਤੋਂ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ 29 ਅਤੇ 30 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਦੇ ਵਿੱਚ ਭਾਰੀ ਬਰਫਬਾਰੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਮੈਦਾਨੀ ਇਲਾਕਿਆਂ ਦੇ ਵਿੱਚ ਮੀਂਹ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪਹਾੜੀ ਇਲਾਕਿਆਂ ਦੇ ਵਿੱਚ ਬਰਫ਼ਬਾਰੀ ਹੋਣ ਦੇ ਕਾਰਨ ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉੱਤਰ ਭਾਰਤ ਦੇ ਹੋਰ ਮੈਦਾਨੀ ਇਲਾਕਿਆਂ ਦੇ ਵਿੱਚ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਦੇ ਗਿਰਾਵਟ ਦਰਜ਼ ਕੀਤੀ। ਅਜਿਹੇ ਮੌਸਮ ਦੇ ਵਿੱਚ ਆਮ ਲੋਕਾਂ ਨੂੰ ਠੰਢ ਤੋਂ ਫਿਲਹਾਲ ਅਜੇ ਨਿਜ਼ਾਤ ਨਹੀਂ ਮਿਲੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Rain, Snowfall, Weather news, Weather Update