
ਪਿਆਜ਼ ਦੀਆਂ ਕੀਮਤਾਂ ਹੋਈਆਂ 200 ਤੋਂ ਪਾਰ
ਅਸਮਾਨੀ ਚੜ੍ਹੀਆਂ ਪਿਆਜ਼ ਦੀਆਂ ਕੀਮਤਾਂ ਉਤੇ ਕਾਬੂ ਪਾਉਣ ਲਈ ਸਰਕਾਰ ਨੇ ਸਖਤੀ ਕਰਨ ਦਾ ਫੈਸਲਾ ਲਿਆ ਹੈ। ਕਾਰੋਬਾਰੀਆਂ ਵੱਲੋਂ ਜਮ੍ਹਾਂਖੋਰੀ ਦੀ ਜਾਣਕਾਰੀ ਮਿਲਣ ਦੇ ਬਾਅਦ ਆਮਦਨ ਟੈਕਸ ਵਿਭਾਗ ਨੇ ਦੇਸ਼ ਭਰ 'ਚ ਪਿਆਜ਼ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਆਮਦਨ ਟੈਕਸ ਵਿਭਾਗ ਨੇ ਦੇਸ਼ ਭਰ 'ਚ 100 ਤੋਂ ਜ਼ਿਆਦਾ ਸਥਾਨਾਂ 'ਤੇ ਛਾਪੇਮਾਰੀ ਕੀਤੀ ਹੈ। ਆਮਦਨ ਟੈਕਸ ਵਿਭਾਗ ਨੇ ਦਿੱਲੀ, ਰਾਜਸਥਾਨ, ਗੁਜਰਾਤ, ਪੰਜਾਬ, ਹਰਿਆਣਾ, ਚੰਡੀਗੜ੍ਹ, ਨਾਗਪੁਰ, ਨਾਸਿਕ ਅਤੇ ਮੁੰਬਈ 'ਚ ਪਿਆਜ਼ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਦੇਸ਼ ਭਰ ਦੀਆਂ ਮੰਡੀਆਂ 'ਚ ਪਿਆਜ਼ ਦੀ ਸਪਲਾਈ ਵਧਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰਾਜਧਾਨੀ ਦਿੱਲੀ ਸਥਿਤ ਆਜ਼ਾਦਪੁਰ ਮੰਡੀ 'ਚ ਸੋਮਵਾਰ ਨੂੰ ਪਿਆਜ਼ ਦੀ ਆਮਦ 'ਚ ਵਾਧਾ ਹੋਣ ਦੇ ਬਾਵਜੂਦ ਕੀਮਤਾਂ ਘੱਟ ਹੋਣ ਦੀ ਬਜਾਏ ਵਧ ਗਈਆਂ ਹਨ। ਕਾਰੋਬਾਰੀਆਂ ਨੇ ਦੱਸਿਆ ਕਿ ਆਜ਼ਾਦਪੁਰ ਮੰਡੀ 'ਚ ਪਿਆਜ਼ ਦੇ ਥੋਕ ਭਾਅ 'ਚ ਕਰੀਬ ਪੰਜ ਰੁਪਏ ਪ੍ਰਤੀ ਕਿਲੋ ਯਾਨੀ ਕਿ 500 ਰੁਪਏ ਪ੍ਰਤੀ ਕਵਿੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ।
ਆਜ਼ਾਦਪੁਰ ਮੰਡੀ 'ਚ ਸ਼ਨੀਵਾਰ ਨੂੰ ਜਿਥੇ ਪਿਆਜ਼ ਦੇ ਥੋਕ ਭਾਅ 35-55 ਰੁਪਏ ਪ੍ਰਤੀ ਕਿਲੋ ਸੀ, ਉਥੇ ਸੋਮਵਾਰ ਨੂੰ ਥੋਕ ਭਾਅ 50-60 ਰੁਪਏ ਪ੍ਰਤੀ ਕਿਲੋ 'ਤੇ ਆ ਗਿਆ। ਦਿੱਲੀ ਐਨਸੀਆਰ ਦੇ ਬਾਜ਼ਾਰਾਂ 'ਚ ਖੁਦਰਾ ਕਾਰੋਬਾਰੀ 80-100 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਪਿਆਜ਼ ਵੇਚ ਰਹੇ ਹਨ। ਖਪਤਕਾਰ ਮਾਮਲਿਆਂ ਦੇ ਮੰਤਰਾਲਾ ਨੇ ਐਲਾਨ ਕੀਤਾ ਸੀ ਕਿ ਸਰਕਾਰ ਪਿਆਜ਼ ਦੀ ਦਰਾਮਦ ਅਤੇ ਇਸ ਪ੍ਰਕਿਰਿਆ ਨੂੰ ਸਹਿਜ ਬਣਾਉਣ ਲਈ ਸਹਾਇਤਾ ਕਰੇਗੀ ਅਤੇ ਦੂਜੇ ਦੇਸ਼ਾਂ ਤੋਂ ਛੇਤੀ ਸਪਲਾਈ ਯਕੀਨੀ ਕਰੇਗੀ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।