ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੋਮਵਾਰ ਨੂੰ ਤਕਰੀਬਨ 9 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਇਸ ਪੁੱਛਗਿੱਛ ਦੌਰਾਨ ਸੀਬੀਆਈ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਧਰਨਾ ਵੀ ਦਿੱਤਾ ਗਿਆ ਸੀ। ਸੀਬੀਆਈ ਤੋਂ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਭਾਜਪਾ 'ਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਦੋਂਕਿ ਜਾਂਚ ਸੀਬੀਆਈ ਦੇ ਵੱਲੋਂ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ।
ਸੀਬੀਆਈ ਵੱਲੋਂ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕੀਤਾ ਦਾਅਵਾ
ਸੀਬੀਆਈ ਵੱਲੋਂ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਆਮ ਆਦਮੀ ਪਾਰਟੀ ਨੂੰ ਛੱਡਣ ਲਈ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਮੁੱਖ ਮੰਤਰੀ ਬਣਨ ਦਾ ਆਫਰ ਵੀ ਦਿੱਤਾ ਗਿਆ ਸੀ।ਮਨੀਸ਼ ਸਿਸੋਦੀਆ ਨੇ ਇਹ ਵੀ ਦਾਅਵਾ ਕੀਤਾ ਕਿ ਪੁੱਛਗਿੱਛ ਦੌਰਾਨ ਇਹ ਸਪੱਸ਼ਟ ਹੋ ਗਿਆ ਹੈ ਕਿ ਆਬਕਾਰੀ ਨੀਤੀ ਵਿੱਚ ਕੋਈ ਘੁਟਾਲਾ ਨਹੀਂ ਹੋਇਆ ਅਤੇ ਇਹ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਨੂੰ ਦਿੱਲੀ ਵਿੱਚ ਸਫ਼ਲ ਬਣਾਉਣ ਲਈ ‘ਦਬਾਅ’ ਦੀ ਚਾਲ ਸੀ।
मैं इस तरह के #OperationLotus के किसी दबाव में नहीं आने वाला। पूरा केस फ़र्ज़ी है, कहीं कोई घोटाला नहीं हुआ।
मैने साफ़ बोल दिया - मुझको तो ख़ुशी मिलती है जब दिल्ली के रिक्शे वाले का बच्चा Engineer बनता है। मुझे CM बनने के बारे में सोच के ख़ुशी नहीं मिलती।
-@msisodia pic.twitter.com/AvmJSTHOpt
— AAP (@AamAadmiParty) October 17, 2022
ਲੋੜ ਮੁਤਾਬਕ ਕਰਾਂਗੇ ਅਗਲੀ ਕਾਰਵਾਈ-ਸੀਬੀਆਈ
ਉਧਰ ਦੂਜੇ ਪਾਸੇ ਸੀਬੀਆਈ ਦੇ ਅਧਿਕਾਰੀਆਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇ ਬਿਆਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਵਿੱਚ ਜੋ ਲੋੜ ਹੋਈ ਉਸ ਦੇ ਮੁਤਾਬਕ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
16 ਵਿਧਾਇਕਾਂ ਅਤੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ 119 ਲੋਕਾਂ ਨੂੰ ਹਿਰਾਸਤ ਵਿੱਚ ਲਿਆ
ਜਿਸ ਵੇਲੇ ਮਨੀਸ਼ ਸਿਸੋਦੀਆ ਤੋਂ ਸੀਬੀਆਈ ਪੁੱਛਗਿੱਛ ਜਰ ਰਹੀ ਸੀ ਤਾਂ ਪੁਲਿਸ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰੋਂ 16 ਵਿਧਾਇਕਾਂ ਅਤੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ 119 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ ਵਿਅਕਤੀਆਂ ਖਿਲਾਫ ਇਲਾਕੇ 'ਚ ਧਾਰਾ 144 ਤਹਿਤ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ 'ਚ ਮਾਮਲਾ ਦਰਜ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, BJP, CBI, Excise duty, Manish sisodia, Protest