Home /News /national /

ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਚਿੰਤਾ ਵਧੀ, ਜਾਣੋ ਕੀ ਹੈ ਕਾਰਨ

ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਚਿੰਤਾ ਵਧੀ, ਜਾਣੋ ਕੀ ਹੈ ਕਾਰਨ

ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਚਿੰਤਾ ਵਧੀ, ਜਾਣੋ ਕੀ ਹੈ ਕਾਰਨ  (file photo)

ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਚਿੰਤਾ ਵਧੀ, ਜਾਣੋ ਕੀ ਹੈ ਕਾਰਨ (file photo)

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਵਿੱਚ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਪੰਚਾਇਤਾਂ ਭਾਰੀ ਚਿੰਤਾ ਵਿੱਚ ਹਨ ਅਤੇ ਇਸ ਦਾ ਕਾਰਨ ਵੀ ਵੱਡਾ ਹੈ। ਅਸਲ 'ਚ ਜਿਹੜੇ ਦੋਸ਼ੀ ਫੜੇ ਗਏ ਹਨ ਅਤੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਹੈ, ਉਨ੍ਹਾਂ 'ਚੋਂ ਜ਼ਿਆਦਾਤਰ ਹਰਿਆਣਾ ਨਾਲ ਸਬੰਧਤ ਹਨ।

ਹੋਰ ਪੜ੍ਹੋ ...
  • Share this:
    ਰੋਹਤਕ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰਿਆਣਾ ਦੀਆਂ ਖਾਪ ਪੰਚਾਇਤਾਂ ਵਿੱਚ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਪੰਚਾਇਤਾਂ ਭਾਰੀ ਚਿੰਤਾ ਵਿੱਚ ਹਨ ਅਤੇ ਇਸ ਦਾ ਕਾਰਨ ਵੀ ਵੱਡਾ ਹੈ। ਅਸਲ 'ਚ ਜਿਹੜੇ ਦੋਸ਼ੀ ਫੜੇ ਗਏ ਹਨ ਅਤੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਹੈ, ਉਨ੍ਹਾਂ 'ਚੋਂ ਜ਼ਿਆਦਾਤਰ ਹਰਿਆਣਾ ਨਾਲ ਸਬੰਧਤ ਹਨ। ਹਰਿਆਣਾ ਦੇ ਨੌਜਵਾਨ ਕਿਸ ਦਿਸ਼ਾ ਵੱਲ ਜਾ ਰਹੇ ਹਨ, ਇਸ ਸਬੰਧੀ ਖਾਪ ਪੰਚਾਇਤਾਂ ਛੇਤੀ ਹੀ ਰਾਜ ਪੱਧਰੀ ਮਹਾਪੰਚਾਇਤ ਬੁਲਾਉਣ ਜਾ ਰਹੀਆਂ ਹਨ। ਜਿਸ ਵਿੱਚ ਸੂਬੇ ਭਰ ਤੋਂ ਵੱਖ-ਵੱਖ ਖਾਪਾਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ ਅਤੇ ਇਸ ਪੰਚਾਇਤ ਵਿੱਚ ਨੌਜਵਾਨਾਂ ਨੂੰ ਅਪਰਾਧ ਵੱਲ ਜਾਣ ਤੋਂ ਰੋਕਣ ਲਈ ਉਪਰਾਲਾ ਕੀਤਾ ਜਾਵੇਗਾ।

    ਖਾਪ-84 ਦੇ ਮੁਖੀ ਹਰਦੀਪ ਅਹਲਾਵਤ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਦੇ ਨੌਜਵਾਨ ਅਪਰਾਧ ਦੀ ਦਲਦਲ ਵਿਚ ਫਸ ਰਹੇ ਹਨ, ਉਹ ਚਿੰਤਾ ਦਾ ਵਿਸ਼ਾ ਹੈ। ਸਾਡੇ ਸੂਬੇ ਦੇ ਬਹੁਤੇ ਨੌਜਵਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਹਨ। ਨੌਜਵਾਨਾਂ ਨੂੰ ਭਟਕਣ ਤੋਂ ਰੋਕਣ ਲਈ ਖਾਪ ਪੰਚਾਇਤਾਂ ਪਹਿਲਕਦਮੀ ਕਰਨਗੀਆਂ ਅਤੇ ਪਿੰਡ ਦੇ ਲੋਕਾਂ ਦੀ ਡਿਊਟੀ ਲਗਾਈ ਜਾਵੇਗੀ, ਤਾਂ ਜੋ ਅਪਰਾਧਿਕ ਕਿਸਮ ਦੇ ਨੌਜਵਾਨਾਂ 'ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਇਸ ਦਲਦਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ।

    ਉਂਜ ਉਨ੍ਹਾਂ ਕਿਹਾ ਕਿ ਆਧੁਨਿਕਤਾ ਅਤੇ ਬੇਰੁਜ਼ਗਾਰੀ ਇਕ ਮੁੱਖ ਕਾਰਨ ਹੈ, ਜਿਸ ਕਾਰਨ ਨੌਜਵਾਨ ਅਪਰਾਧਾਂ ਵੱਲ ਮੁੜ ਰਹੇ ਹਨ। ਖਾਪ ਪੰਚਾਇਤਾਂ ਇਸ ਗੱਲ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਫਿਲਹਾਲ ਇਸ ਗੱਲ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਕਿ ਇਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ ਅਤੇ ਕਿਸ ਦਾ ਸਹਿਯੋਗ ਲਿਆ ਜਾਣਾ ਚਾਹੀਦਾ ਹੈ। ਜਲਦ ਹੀ ਪੂਰੇ ਸੂਬੇ ਦੀ ਇਕ ਵੱਡੀ ਮੀਟਿੰਗ ਬੁਲਾਈ ਜਾਵੇਗੀ, ਜਿਸ 'ਚ ਇਨ੍ਹਾਂ ਸਾਰੇ ਵਿਸ਼ਿਆਂ 'ਤੇ ਫੈਸਲਾ ਲਿਆ ਜਾਵੇਗਾ।

    ਕਾਬਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੰਜਾਬ ਦੇ ਮਾਨਸਾ ਪਿੰਡ 'ਚ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦੋਂ ਉਹ ਆਪਣੀ ਕਾਰ 'ਚ ਜਾ ਰਹੇ ਸਨ। ਇਸ ਦੌਰਾਨ ਦੂਜੇ ਵਾਹਨ ਤੋਂ ਆਏ ਬਦਮਾਸ਼ਾਂ ਨੇ ਉਸ ਦੀ ਗੱਡੀ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੇ ਲਗਾਤਾਰ ਕਾਰਵਾਈ ਕਰਦੇ ਹੋਏ ਦਿੱਲੀ, ਹਰਿਆਣਾ, ਪੰਜਾਬ ਅਤੇ ਹਿਮਾਚਲ ਤੋਂ ਗ੍ਰਿਫ਼ਤਾਰੀਆਂ ਕੀਤੀਆਂ ਹਨ।
    Published by:Ashish Sharma
    First published:

    Tags: Haryana, Khap panchayat, Sidhu Moosewala

    ਅਗਲੀ ਖਬਰ