ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਦਾ ਸੱਦਾ- ਅੰਦੋਲਨ ਖਤਮ ਕਰੋ, ਅਸੀਂ ਹਰ ਤਰ੍ਹਾਂ ਦੀ ਚਰਚਾ ਲਈ ਤਿਆਰ

News18 Punjabi | News18 Punjab
Updated: June 26, 2021, 12:09 PM IST
share image
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਦਾ ਸੱਦਾ- ਅੰਦੋਲਨ ਖਤਮ ਕਰੋ, ਅਸੀਂ ਹਰ ਤਰ੍ਹਾਂ ਦੀ ਚਰਚਾ ਲਈ ਤਿਆਰ
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਦਾ ਸੱਦਾ- ਅੰਦੋਲਨ ਖਤਮ ਕਰੋ, ਅਸੀਂ ਹਰ ਤਰ੍ਹਾਂ ਦੀ ਚਰਚਾ ਲਈ ਤਿਆਰ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ 'ਤੇ ਸ਼ੰਕਿਆਂ 'ਤੇ ਵਿਚਾਰ ਕਰਨ ਲਈ ਤਿਆਰ ਹਾਂ। ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਾਨੂੰਨ ਦੇ ਕਿਸੇ ਵੀ ਪ੍ਰਬੰਧ 'ਤੇ ਗੱਲ ਕਰਨ ਲਈ ਤਿਆਰ ਹੈ ਅਤੇ ਇਸ ਦੇ ਹੱਲ ਲਈ ਵੀ ਤਿਆਰ ਹੈ।

ਦੱਸ ਦਈਏ ਕਿ ਸੰਘਰਸ਼ ਦੇ 7 ਮਹੀਨੇ ਪੂਰੇ ਉਤੇ ਕਿਸਾਨ ਅੱਜ ਪੂਰੇ ਮੁਲਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਹਾਲਾਂਕਿ ਦੇਸ਼ ਦੇ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਫਿਰ ਵੀ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ। ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਨ। ਇਹ ਕਿਸਾਨਾਂ ਦੇ ਹਿੱਤ ਲਈ ਹੀ ਬਣਾਏ ਗਏ ਹਨ।
Published by: Gurwinder Singh
First published: June 26, 2021, 12:01 PM IST
ਹੋਰ ਪੜ੍ਹੋ
ਅਗਲੀ ਖ਼ਬਰ