Home /News /national /

ਕਿਸਾਨਾਂ ਨੂੰ ਵੱਡਾ ਤੋਹਫਾ, 25 ਲੱਖ ਤੱਕ ਦੀਆਂ ਖੇਤੀ ਮਸ਼ੀਨਾਂ 'ਤੇ 50 ਫੀਸਦੀ ਤੱਕ ਸਬਸਿਡੀ, ਇੰਝ ਕਰੋ ਅਪਲਾਈ

ਕਿਸਾਨਾਂ ਨੂੰ ਵੱਡਾ ਤੋਹਫਾ, 25 ਲੱਖ ਤੱਕ ਦੀਆਂ ਖੇਤੀ ਮਸ਼ੀਨਾਂ 'ਤੇ 50 ਫੀਸਦੀ ਤੱਕ ਸਬਸਿਡੀ, ਇੰਝ ਕਰੋ ਅਪਲਾਈ

(ਸੰਕੇਤਕ ਤਸਵੀਰ)

(ਸੰਕੇਤਕ ਤਸਵੀਰ)

ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ 55 ਤੋਂ ਵੱਧ ਖੇਤੀ ਮਸ਼ੀਨਾਂ (Agriculture Machine Subsidy) ਉਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਹਰਿਆਣਾ ਸਰਕਾਰ ਇਨ੍ਹਾਂ ਮਸ਼ੀਨਾਂ 'ਤੇ 50 ਫੀਸਦੀ ਤੱਕ ਸਬਸਿਡੀ ਦੇਵੇਗੀ, ਜਿਸ ਨਾਲ ਇਨ੍ਹਾਂ ਦੀ ਕੀਮਤ ਅੱਧੀ ਰਹਿ ਜਾਵੇਗੀ।

ਹੋਰ ਪੜ੍ਹੋ ...
  • Share this:

Agriculture News: ਦੇਸ਼ ਵਿਚ ਕਿਸਾਨਾਂ (Farmers) ਦੀ ਆਮਦਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਖੇਤੀ ਲਈ ਨਵੀਂ ਤਕਨੀਕ ਵਾਲੀਆਂ ਮਸ਼ੀਨਾਂ (Agriculture Machine) ਘੱਟ ਕੀਮਤ ਉਤੇ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਕਈ ਸਕੀਮਾਂ ਲਿਆਉਂਦੀ ਹੈ।

ਇਸੇ ਕੜੀ 'ਚ ਹੁਣ ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ 55 ਤੋਂ ਵੱਧ ਖੇਤੀ ਮਸ਼ੀਨਾਂ (Agriculture Machine Subsidy) ਉਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਹਰਿਆਣਾ ਸਰਕਾਰ ਇਨ੍ਹਾਂ ਮਸ਼ੀਨਾਂ 'ਤੇ 50 ਫੀਸਦੀ ਤੱਕ ਸਬਸਿਡੀ ਦੇਵੇਗੀ, ਜਿਸ ਨਾਲ ਇਨ੍ਹਾਂ ਦੀ ਕੀਮਤ ਅੱਧੀ ਰਹਿ ਜਾਵੇਗੀ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ 1500 ਤੋਂ 25 ਲੱਖ ਰੁਪਏ ਤੱਕ ਦੀਆਂ ਮਸ਼ੀਨਾਂ ਉਤੇ 50 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਵੀਂ ਤਕਨੀਕ ਦੀਆਂ ਆਧੁਨਿਕ ਖੇਤੀ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਹਰਿਆਣਾ ਸਰਕਾਰ ਨੇ 13 ਕੰਪਨੀਆਂ ਦੀ ਚੋਣ ਕੀਤੀ ਹੈ। ਕਿਸਾਨ ਇਨ੍ਹਾਂ 13 ਕੰਪਨੀਆਂ ਵਿੱਚੋਂ ਕਿਸੇ ਵੀ ਕੰਪਨੀ ਤੋਂ ਇਹ ਮਸ਼ੀਨਾਂ ਖਰੀਦ ਸਕਦੇ ਹਨ। ਸਰਕਾਰ ਇਸ 'ਤੇ 50 ਫੀਸਦੀ ਸਬਸਿਡੀ ਦੇਵੇਗੀ।

ਇਸ ਤਰ੍ਹਾਂ ਅਪਲਾਈ ਕਰੋ

ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਹਰਿਆਣਾ ਦੇ ਸਾਰੇ ਕਿਸਾਨ ਭਰਾ ਬਾਗਬਾਨੀ ਵਿਭਾਗ ਦੇ ਇਸ ਲਿੰਕ 'ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। https://hortnet.gov.in/StatesNewDesign/Login-har.aspx

ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਹੈ। ਇਸ ਟੋਲ ਫ੍ਰੀ ਨੰਬਰ 'ਤੇ ਕਾਲ ਕਰਨ 'ਤੇ ਕਿਸਾਨਾਂ ਨੂੰ ਸਕੀਮ ਨਾਲ ਸਬੰਧਤ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਜੇਕਰ ਕਿਸਾਨ ਇਸ ਸਕੀਮ ਬਾਰੇ ਹੋਰ ਜਾਣਕਾਰੀ ਚਾਹੁੰਦੇ ਹਨ ਤਾਂ ਉਹ ਟੋਲ ਫਰੀ ਨੰਬਰ (1800-180-2021) 'ਤੇ ਕਾਲ ਕਰਕੇ ਸਕੀਮ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Published by:Gurwinder Singh
First published:

Tags: Agriculture, Agriculture department, Farmer, Progressive Farmer, Punjab farmers