ਅਕਾਲੀ ਦਲ ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

News18 Punjabi | News18 Punjab
Updated: September 21, 2020, 5:30 PM IST
share image
ਅਕਾਲੀ ਦਲ ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
ਅਕਾਲੀ ਦਲ ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕਰਕੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਰੋਸ ਵਿਖਾਵਾ ਕੀਤਾ।

ਦਲ ਦੇ ਪ੍ਰਦੇਸ਼ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਕਾਰਕੁਨਾਂ ਵੱਲੋਂ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ 17 ਸਾਲਾ ਧੀ ਨੂੰ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਸੁਰੱਖਿਅਤ ਕੱਢ ਕੇ ਮਾਪਿਆਂ ਦੇ ਹਵਾਲੇ ਕੀਤਾ ਜਾਵੇ। ਬੀਤੇ ਦਿਨੀਂ ਦਲ ਵੱਲੋਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਵੀ ਪੁੱਜਦਾ ਕੀਤਾ ਗਿਆ ਸੀ।


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸਿਰਸਾ ਨੇ ਕਿਹਾ ਕਿ ਸਿੱਖ ਕੁੜੀ ਨੂੰ ਪਾਕਿਸਤਾਨ ਵਿਚ ਅਗਵਾ ਕਰਕੇ ਉਸ ਨੂੰ ਇਸਲਾਮ ਧਰਮ ਕਬੂਲਣ ਲਈ ਮਜਬੂਰ ਕੀਤਾ ਗਿਆ ਸੀ। ਇਹ ਘਿਣਾਉਣੀ ਹਰਕਤ ਹੈ। ਅਜਿਹਾ ਲਗਦਾ ਹੈ ਕਿ ਪਾਕਿਸਤਾਨ ਵਿੱਚ ਔਰੰਗਜ਼ੇਬ ਦਾ ਸ਼ਾਸਨ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਕੋਲ ਲਿਜਾਵਾਂਗੇ।
Published by: Gurwinder Singh
First published: September 21, 2020, 5:30 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading