ਪਿਛਲੇ ਦੋ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਧੁੱਪ ਅਤੇ ਕਿਤੇ ਸੰਘਣੀ ਧੁੰਦ ਵਾਲੀ ਸਥਿਤੀ ਬਣੀ ਹੋਈ ਹੈ। ਤਾਪਮਾਨ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਮੌਸਮ ਵਿਭਾਗ (IMD) ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ।
ਭਾਰਤੀ ਮੌਸਮ ਵਿਭਾਗ (India Meteorological Department Forecast) ਦੇ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਉੱਤਰੀ ਪੱਛਮੀ ਅਤੇ ਉੱਤਰ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਠੰਢ ਤੇ ਸੰਘਣੀ ਧੁੰਦ ਦੀ ਸਥਿਤੀ ਬਣੀ ਰਹੇਗੀ। ਇੰਨਾ ਹੀ ਨਹੀਂ ਦੋ ਦਿਨਾਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਮੌਸਮ 'ਚ ਬਦਲਾਅ ਆਇਆ ਹੈ। ਇਸ ਕਾਰਨ ਹਿਮਾਲੀਅਨ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਹੈ ਅਤੇ ਅਗਲੇ ਦੋ ਦਿਨਾਂ ਤੱਕ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ ਰਹੇਗੀ। ਹਾਲਾਂਕਿ ਇਸ ਤੋਂ ਬਾਅਦ ਮੌਸਮ 'ਚ ਸੁਧਾਰ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਹਾਲਾਤ...
ਮੌਸਮ ਵਿਭਾਗ ਨੇ ਕਿਹਾ ਹੈ ਕਿ ਐਤਵਾਰ ਅਤੇ ਸੋਮਵਾਰ ਨੂੰ ਉੱਤਰ ਪੱਛਮੀ ਭਾਰਤ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਵੇਗੀ, ਪਰ 8 ਅਤੇ 9 ਫਰਵਰੀ ਨੂੰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਬਾਰਿਸ਼ ਹੋਣ ਦੀ ਪ੍ਰਬਲ ਸੰਭਾਵਨਾ ਹੈ।
ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦੌਰਾਨ ਅਗਲੇ ਦੋ ਦਿਨਾਂ ਤੱਕ ਠੰਢ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ।
ਉੱਤਰੀ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਪ੍ਰਭਾਵ ਸਮੁੰਦਰ ਤਲ ਤੋਂ 5.8 ਕਿਲੋਮੀਟਰ ਦੀ ਉਚਾਈ 'ਤੇ ਬਹੁਤ ਦੂਰ ਤੱਕ ਬਣਿਆ ਹੈ। ਇਸ ਕਾਰਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਖੇਤਰ, ਪੱਛਮੀ ਬੰਗਾਲ ਅਤੇ ਸਿੱਕਮ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਸ਼ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਕੁਝ ਥਾਵਾਂ 'ਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਆਈਐਮਡੀ ਦੇ ਅਨੁਸਾਰ, 6 ਅਤੇ 7 ਫਰਵਰੀ ਨੂੰ ਹਿਮਾਲੀਅਨ ਖੇਤਰਾਂ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 8 ਅਤੇ 9 ਫਰਵਰੀ ਨੂੰ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਠੰਡ ਅਤੇ ਧੁੰਦ ਤੋਂ ਰਾਹਤ ਨਹੀਂ ਮਿਲੇਗੀ
ਮੌਸਮ ਵਿਭਾਗ ਨੇ ਕਿਹਾ ਹੈ ਕਿ ਕੁਝ ਦਿਨਾਂ ਤੱਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਦੋ ਦਿਨਾਂ ਤੱਕ ਹਿਮਾਚਲ ਪ੍ਰਦੇਸ਼, ਉੱਤਰੀ ਰਾਜਸਥਾਨ, ਬਿਹਾਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਹਿਮਾਲੀਅਨ ਖੇਤਰਾਂ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹੇਗੀ।
ਦੂਜੇ ਪਾਸੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਅਗਲੇ ਚਾਰ ਦਿਨ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਧੁੰਦ ਛਾਈ ਰਹੇਗੀ, ਜਿਸ ਕਾਰਨ ਠੰਢ ਵਧੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, IMD forecast, Rain, Weather