ਮਹਾਰਾਸ਼ਟਰ ਅਤੇ ਗੁਜਰਾਤ ਵਿਚ ਭਾਰੀ ਬਾਰਸ਼ ਤੋਂ ਬਾਅਦ ਬੱਦਲ ਹੁਣ ਉੱਤਰੀ ਭਾਰਤ 'ਤੇ ਬਰਸਾਤ ਲਈ ਤਿਆਰ ਹਨ। ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ 'ਚ ਵੀ ਇਸ ਦੌਰਾਨ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਬਾਰਸ਼ ਵਿਚ ਹੋਰ ਤੇਜ਼ੀ ਆਵੇਗੀ। ਆਈਐਮਡੀ ਨੇ 16 ਜੁਲਾਈ ਨੂੰ ਹਿਮਾਚਲ, 17 ਜੁਲਾਈ ਨੂੰ ਰਾਜਸਥਾਨ, 19 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ, 16 ਅਤੇ 17 ਜੁਲਾਈ ਨੂੰ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪੂਰਬੀ ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਨੂੰ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ ਵਿੱਚ 16, ਹਿਮਾਚਲ ਅਤੇ ਯੂਪੀ ਵਿੱਚ 19 ਅਤੇ ਉੱਤਰਾਖੰਡ ਵਿੱਚ 18 ਅਤੇ 19 ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮਹਾਰਾਸ਼ਟਰ ਅਤੇ ਗੁਜਰਾਤ 'ਚ ਤੇਜ਼ ਬਾਰਿਸ਼ ਨਾਲ ਛਾਏ ਬੱਦਲਾਂ ਦੇ ਹੁਣ ਦੂਰ ਹੋਣ ਦੀ ਉਮੀਦ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਵਿੱਚ ਛੱਤੀਸਗੜ੍ਹ, ਵਿਦਰਭ, ਮੱਧ ਪ੍ਰਦੇਸ਼, ਓਡੀਸ਼ਾ, ਗੋਆ, ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਤਾਮਿਲਨਾਡੂ, ਪੁਡੂਚੇਰੀ ਵਿੱਚ 16 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਨਿੱਜੀ ਮੌਸਮ ਏਜੰਸੀ ਸਕਾਈਮੇਟ ਦੇ ਅਨੁਸਾਰ, ਉੱਤਰ-ਪੂਰਬੀ ਅਰਬ ਸਾਗਰ ਅਤੇ ਗੁਜਰਾਤ ਦੇ ਨਾਲ ਲੱਗਦੇ ਤੱਟੀ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਿਸਟਮ ਕਾਇਮ ਹੈ। ਇਸ ਦੇ ਪ੍ਰਭਾਵ ਹੇਠ, ਗੁਜਰਾਤ ਤੱਟ ਦੇ ਪੱਛਮੀ ਹਿੱਸਿਆਂ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਉੱਤਰੀ ਓਡੀਸ਼ਾ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜੋ ਦੱਖਣ-ਪੱਛਮ ਵੱਲ ਵਧ ਰਿਹਾ ਹੈ। ਏਜੰਸੀ ਨੇ ਕਿਹਾ ਕਿ ਉੱਤਰੀ ਅਫਗਾਨਿਸਤਾਨ ਅਤੇ ਨਾਲ ਲੱਗਦੇ ਉੱਤਰੀ ਪਾਕਿਸਤਾਨ 'ਤੇ ਪੱਛਮੀ ਗੜਬੜੀ ਬਣੀ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Weather