ਪ੍ਰਯਾਗਰਾਜ: ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਨਾਬਾਲਗ ਦੀ ਸਹਿਮਤੀ ਨਾਲ ਬਣਾਏ ਗਏ ਸਰੀਰਕ ਸਬੰਧਾਂ 'ਚ ਉਸ ਦੀ ਸਹਿਮਤੀ ਦਾ ਕੋਈ ਮਹੱਤਵ ਨਹੀਂ ਹੈ। ਅਦਾਲਤ ਨੇ ਕਿਹਾ ਕਿ ਨਾਬਾਲਗ ਨਾਲ ਵਿਆਹ ਤੋਂ ਬਾਅਦ ਉਸ ਦੀ ਸਹਿਮਤੀ ਨਾਲ ਬਣਾਏ ਗਏ ਸਰੀਰਕ ਸਬੰਧ ਵੀ ਬਲਾਤਕਾਰ ਦੀ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਆਧਾਰ 'ਤੇ ਅਦਾਲਤ ਨੇ ਬਲਾਤਕਾਰ ਦੇ ਦੋਸ਼ੀਆਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਪਟੀਸ਼ਨ 'ਚ ਦੋਸ਼ੀ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੇ ਨਾਬਾਲਗ ਦੀ ਸਹਿਮਤੀ ਨਾਲ ਵਿਆਹ ਕੀਤਾ ਅਤੇ ਫਿਰ ਉਸ ਨਾਲ ਸਰੀਰਕ ਸਬੰਧ ਬਣਾਏ। ਪਰ ਜਸਟਿਸ ਸੁਧਾਨੀ ਠਾਕੁਰ ਦੀ ਸਿੰਗਲ ਬੈਂਚ ਨੇ ਉਨ੍ਹਾਂ ਦੀ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਅਤੇ ਪਟੀਸ਼ਨਕਰਤਾ ਦੀ ਜ਼ਮਾਨਤ ਅਰਜ਼ੀ ਨੂੰ ਬਲਾਤਕਾਰ ਮੰਨਦੇ ਹੋਏ ਖਾਰਜ ਕਰ ਦਿੱਤਾ।
ਇਹ ਹੈ ਮਾਮਲਾ
ਦਰਅਸਲ, ਅਲੀਗੜ੍ਹ ਦੇ ਪ੍ਰਵੀਨ ਕਸ਼ਯਪ ਦੀ ਤਰਫੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਦੇ ਖਿਲਾਫ ਅਲੀਗੜ੍ਹ ਦੇ ਲੋਢਾ ਥਾਣੇ 'ਚ ਅਗਵਾ, ਬਲਾਤਕਾਰ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਟੀਸ਼ਨਕਰਤਾ ਦੇ ਵਕੀਲ ਦਾ ਪੱਖ ਸੀ ਕਿ ਲੜਕੀ ਨੇ ਪੁਲਿਸ ਅਤੇ ਅਦਾਲਤ ਸਾਹਮਣੇ ਆਪਣੇ ਬਿਆਨਾਂ ਵਿੱਚ ਕਿਹਾ ਹੈ ਕਿ ਉਸਨੇ ਆਪਣੀ ਮਰਜ਼ੀ ਨਾਲ ਦੋਸ਼ੀ ਦੇ ਨਾਲ ਘਰ ਛੱਡ ਕੇ ਉਸ ਨਾਲ ਵਿਆਹ ਕੀਤਾ ਹੈ। ਲੜਕੀ ਦੀ ਸਹਿਮਤੀ ਨਾਲ ਦੋਵਾਂ ਨੇ ਸਰੀਰਕ ਸਬੰਧ ਬਣਾਏ ਅਤੇ ਦੋਵੇਂ ਪਤੀ-ਪਤਨੀ ਵਾਂਗ ਇਕੱਠੇ ਰਹਿ ਰਹੇ ਹਨ।
ਸਰਕਾਰੀ ਵਕੀਲ ਨੇ ਦਿੱਤੀ ਇਹ ਦਲੀਲ
ਇਸ ’ਤੇ ਸਰਕਾਰੀ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਦਿੱਤੇ ਸਰਟੀਫਿਕੇਟ ਤੋਂ ਘਟਨਾ ਵਾਲੇ ਦਿਨ ਲੜਕੀ ਦੀ ਉਮਰ 17 ਸਾਲ ਸੀ ਅਤੇ ਉਹ ਨਾਬਾਲਗ ਹੈ। ਨਾਬਾਲਗ ਵੱਲੋਂ ਦਿੱਤੀ ਗਈ ਸਹਿਮਤੀ ਦਾ ਕੋਈ ਮਹੱਤਵ ਨਹੀਂ ਹੈ। ਅਦਾਲਤ ਨੇ ਕਿਹਾ ਕਿ ਭਾਵੇਂ ਲੜਕੀ ਨੇ ਆਪਣੀ ਮਰਜ਼ੀ ਨਾਲ ਘਰ ਛੱਡ ਕੇ ਵਿਆਹ ਕਰ ਲਿਆ ਹੈ, ਲੜਕੀ ਦੀ ਸਹਿਮਤੀ ਨਾਲ ਦੋਵਾਂ ਵਿਚਾਲੇ ਸਰੀਰਕ ਸਬੰਧ ਸਨ, ਫਿਰ ਵੀ ਨਾਬਾਲਗ ਵੱਲੋਂ ਦਿੱਤੀ ਗਈ ਸਹਿਮਤੀ ਦੀ ਕਾਨੂੰਨ ਨਜ਼ਰਾਂ ਵਿਚ ਕੋਈ ਮਹੱਤਵ ਨਹੀਂ ਹੈ। ਇਸ ਤੋਂ ਬਾਅਦ ਜਸਟਿਸ ਸੁਧਾਨੀ ਠਾਕੁਰ ਦੀ ਸਿੰਗਲ ਬੈਂਚ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Allahabad, High court, Rape, UP Police