Home /News /national /

ਲੜਕੀ ਨਾਲ ਛੇੜਛਾੜ ਕਰਨ ਵਾਲਾ ਮੁਲਜ਼ਮ ਪੁਲਿਸ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਲੜਕੀ ਨਾਲ ਛੇੜਛਾੜ ਕਰਨ ਵਾਲਾ ਮੁਲਜ਼ਮ ਪੁਲਿਸ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਛੇੜਛਾੜ ਦਾ ਮੁਲਜ਼ਮ ਪੁਲਿਸ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਛੇੜਛਾੜ ਦਾ ਮੁਲਜ਼ਮ ਪੁਲਿਸ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਪੁਲਿਸ ਅਤੇ ਐਸਓਜੀ ਨਾਲ ਹੋਏ ਮੁਕਾਬਲੇ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ 315 ਬੋਰ ਦਾ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। ਦਰਅਸਲ, ਪੁਲਿਸ ਟੀਮ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਜਵਾਬੀ ਕਾਰਵਾਈ 'ਚ ਮੁਹੰਮਦ ਕੈਫ ਦੀ ਖੱਬੀ ਲੱਤ 'ਚ ਗੋਲੀ ਲੱਗੀ ਹੈ। ਜ਼ਖ਼ਮੀ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਹਸਪਤਾਲ ਭੇਜ ਦਿੱਤਾ ਹੈ।

ਹੋਰ ਪੜ੍ਹੋ ...
 • Share this:

  ਉੱਤਰ ਪ੍ਰਦੇਸ਼ 'ਚ ਅਪਰਾਧੀਆਂ ਖਿਲਾਫ ਯੋਗੀ ਸਰਕਾਰ ਦਾ ਸਖਤ ਰਵੱਈਆ ਜਾਰੀ ਹੈ। ਤਾਜ਼ਾ ਮਾਮਲਾ ਮਓ ਦਾ ਹੈ, ਜਿੱਥੇ ਆਇਮਾ ਥਾਣਾ ਖੇਤਰ 'ਚ ਮੰਗੇਤਰ ਨਾਲ ਨਹਿਰ ਦੇ ਕੰਢੇ ਬੈਠੀ ਲੜਕੀ ਨਾਲ ਛੇੜਛਾੜ ਕਰਨ ਅਤੇ ਉਸ ਦੀ ਵੀਡੀਓ ਵਾਇਰਲ ਕਰਨ ਵਾਲੇ ਤੀਜੇ ਮੁਲਜ਼ਮ ਮੁਹੰਮਦ ਕੈਫ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

  ਪੁਲਿਸ ਅਤੇ ਐਸਓਜੀ ਨਾਲ ਹੋਏ ਮੁਕਾਬਲੇ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ 315 ਬੋਰ ਦਾ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। ਦਰਅਸਲ, ਪੁਲਿਸ ਟੀਮ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਜਵਾਬੀ ਕਾਰਵਾਈ 'ਚ ਮੁਹੰਮਦ ਕੈਫ ਦੀ ਖੱਬੀ ਲੱਤ 'ਚ ਗੋਲੀ ਲੱਗੀ ਹੈ। ਜ਼ਖ਼ਮੀ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਹਸਪਤਾਲ ਭੇਜ ਦਿੱਤਾ ਹੈ।

  ਪੁਲਿਸ ਅਗਾਊਂ ਕਾਨੂੰਨੀ ਕਾਰਵਾਈ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਹ ਸਾਰਾ ਮਾਮਲਾ ਤਿੰਨ ਦਿਨ ਪਹਿਲਾਂ ਦਾ ਹੈ ਜਦੋਂ ਮਓ ਆਇਮਾ ਇਲਾਕੇ ਦੀ ਇੱਕ ਮੁਟਿਆਰ ਆਪਣੇ ਮੰਗੇਤਰ ਨਾਲ ਨਹਿਰ ਦੇ ਕੰਢੇ ਬੈਠੀ ਸੀ।

  ਇਸ ਦੌਰਾਨ ਦਬੰਗ ਕਿਸਮ ਦੇ ਤਿੰਨ-ਚਾਰ ਨੌਜਵਾਨ ਉੱਥੇ ਪਹੁੰਚ ਜਾਂਦੇ ਹਨ। ਉਹ ਜਬਰਦਸਤੀ ਲੜਕੀ ਦੀ ਵੀਡੀਓ ਬਣਾਉਂਦੇ ਹਨ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਹਨ, ਉਸ ਨਾਲ ਛੇੜਛਾੜ ਕਰਦੇ ਹਨ ਅਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰਦੇ ਹਨ।

  ਵਾਇਰਲ ਵੀਡੀਓ ਦੇ ਆਧਾਰ ਉਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਮੁਹੰਮਦ ਕੈਫ ਨਾਮ ਦੇ ਤੀਸਰੇ ਮੁਲਜ਼ਮ ਨੂੰ ਪੁਲਿਸ ਨੇ ਦੇਰ ਰਾਤ ਮੁਠਭੇੜ ਵਿੱਚ ਗ੍ਰਿਫਤਾਰ ਕਰ ਲਿਆ ਹੈ। ਖੱਬੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮਲਜ਼ਮ ਨੂੰ ਇਲਾਜ ਲਈ ਐਸਆਰਐਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

  Published by:Gurwinder Singh
  First published:

  Tags: Crime, Crime news, UP Police