Shri Amarnath : ਨਵੀਂ ਦਿੱਲੀ: Amarnath Yatra Covid Guidelines: ਅਮਰਨਾਥ ਯਾਤਰਾ (Amarnath Yatra 2022) ਦਾ ਇੰਤਜ਼ਾਰ ਕਰ ਰਹੇ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸਾਲ ਅਮਰਨਾਥ ਯਾਤਰਾ 30 ਜੂਨ 2022 (Amarnath Yatra start 30 june ) ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਜੰਮੂ-ਕਸ਼ਮੀਰ (Jammu Kashmir) ਦੇ ਉਪ ਰਾਜਪਾਲ ਦੇ ਦਫ਼ਤਰ ਨੇ ਐਤਵਾਰ ਨੂੰ ਦਿੱਤੀ। ਉਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਕੋਵਿਡ ਪ੍ਰੋਟੋਕੋਲ (Covid protocol) ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਅਮਰਨਾਥ ਯਾਤਰਾ 43 ਦਿਨਾਂ ਤੱਕ ਚੱਲੇਗੀ, ਜਿਸ ਦਾ ਆਖਰੀ ਦਿਨ ਰਕਸ਼ਾ ਬੰਧਨ ਵਾਲਾ ਦਿਨ ਹੋਵੇਗਾ।
ਰਜਿਸਟ੍ਰੇਸ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ
ਕੋਰੋਨਾ ਮਹਾਮਾਰੀ ਕਾਰਨ ਦੋ ਸਾਲਾਂ ਤੋਂ ਬੰਦ ਪਈ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਵੇਗੀ। ਸ਼੍ਰਾਈਨ ਬੋਰਡ ਮੁਤਾਬਕ ਅਮਰਨਾਥ ਯਾਤਰਾ 'ਤੇ ਜਾਣ ਦੇ ਚਾਹਵਾਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 2 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਬੋਰਡ ਮੁਤਾਬਕ ਇੱਕ ਦਿਨ ਵਿੱਚ ਸਿਰਫ਼ 20 ਹਜ਼ਾਰ ਲੋਕਾਂ ਦੀ ਹੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਇਲਾਵਾ ਯਾਤਰਾ ਦੇ ਦਿਨਾਂ ਦੌਰਾਨ ਕਾਊਂਟਰਾਂ 'ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਫਿਟਨੈਸ ਸਰਟੀਫਿਕੇਟ ਹੋਣਾ ਚਾਹੀਦਾ ਹੈ
ਅਮਰਨਾਥ ਯਾਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਯਾਤਰਾ 'ਤੇ ਸਿਰਫ਼ ਉਹੀ ਸ਼ਰਧਾਲੂ ਹੀ ਜਾ ਸਕਣਗੇ, ਜਿਨ੍ਹਾਂ ਦੀ ਉਮਰ 16 ਤੋਂ 65 ਸਾਲ ਦੇ ਵਿਚਕਾਰ ਹੋਵੇਗੀ। ਅਮਰਨਾਥ ਯਾਤਰਾ 20222 ਲਈ ਮੈਡੀਕਲ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਯਾਤਰਾ ਲਈ ਯਾਤਰੀਆਂ ਲਈ ਫਿਟਨੈਸ ਸਰਟੀਫਿਕੇਟ ਵੀ ਜ਼ਰੂਰੀ ਹੋਵੇਗਾ।
ਦੱਸ ਦੇਈਏ ਕਿ ਅਮਰਨਾਥ ਯਾਤਰਾ ਸਾਰੀਆਂ ਧਾਰਮਿਕ ਯਾਤਰਾਵਾਂ ਵਿੱਚੋਂ ਇੱਕ ਸਭ ਤੋਂ ਮੁਸ਼ਕਲ ਯਾਤਰਾ ਹੈ। ਅਮਰਨਾਥ ਯਾਤਰਾ ਦੀ ਚੜ੍ਹਾਈ ਦੋ ਰਸਤਿਆਂ ਤੋਂ ਹੁੰਦੀ ਹੈ। ਪਹਿਲਾ ਰਸਤਾ ਪਹਿਲਗਾਮ ਤੋਂ ਹੁੰਦਾ ਹੈ ਜਦਕਿ ਦੂਜਾ ਰਸਤਾ ਬਲਦਾਲ ਤੋਂ ਹੁੰਦਾ ਹੈ। ਇਹ ਦੋਵੇਂ ਰਸਤੇ ਹਮੇਸ਼ਾ ਹੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਰਹਿੰਦੇ ਹਨ, ਇਸ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਯਾਤਰਾ ਤੋਂ ਪਹਿਲਾਂ ਸੁਰੱਖਿਆ ਬਲਾਂ ਦੀ ਵਿਆਪਕ ਤੈਨਾਤੀ ਕੀਤੀ ਜਾਂਦੀ ਹੈ।
Published by: Krishan Sharma
First published: March 27, 2022, 17:30 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।