ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਪੰਜਾਬ ਤੋਂ ਬਾਅਦ ਹੁਣ ਹਰਿਆਣਾ ਵਿਚ ਵੀ ਭਾਜਪਾ ਆਗੂਆਂ ਦੀ ਘੇਰਾਬੰਦੀ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਅੰਬਾਲਾ ਪਹੁੰਚੇ ਹਰਿਆਣਾ ਦੇ ਸੀ.ਐੱਮ ਮਨੋਹਰ ਲਾਲ ਖੱਟਰ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਕਿਸਾਨਾਂ ਨੇ ਸੀਐਮ ਖੱਟਰ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾਏ ਅਤੇ ਘੇਰਾਬੰਦੀ ਵੀ ਕੀਤੀ। ਹਾਲਾਤ ਅਜਿਹੇ ਬਣ ਗਏ ਕਿ ਖੱਟਰ ਦੇ ਕਾਫਲੇ ਨੂੰ ਵਾਪਸ ਪਰਤਣਾ ਪਿਆ।
ਭਾਰੀ ਗਿਣਤੀ ਵਿਚ ਵਿਰੋਧ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਸਾਹਮਣੇ ਪੁਲਿਸ ਫੋਰਸ ਦੀ ਵੀ ਇਕ ਨਾ ਚੱਲੀ। ਸੀਐੱਮ ਖੱਟਰ ਦੇ ਕਾਫਲੇ ਨੂੰ ਵੇਖਦਿਆਂ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕਾਲੇ ਝੰਡੇ ਦਿਖਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਕਾਫਲੇ ਦਾ ਘਿਰਾਓ ਕੀਤਾ। ਜਿਸ ਤੋਂ ਬਾਅਦ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅੰਬਾਲਾ ਆਉਣ ਦੀ ਖ਼ਬਰ ਦੇ ਨਾਲ ਹੀ ਕਿਸਾਨਾਂ ਨੇ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਸੀ ਅਤੇ ਇਸ ਦੇ ਕਾਰਨ, ਮੰਗਲਵਾਰ ਸਵੇਰ ਤੋਂ ਹੀ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ। ਅੰਬਾਲਾ ਵਿੱਚ ਮੁੱਖ ਮੰਤਰੀ ਦੇ ਆਉਣ ਦੀ ਖ਼ਬਰ ਮਿਲਦਿਆਂ ਹੀ, ਕਿਸਾਨ ਪ੍ਰੋਗਰਾਮ ਵਾਲੀ ਥਾਂ ਵੱਲ ਗਏ ਅਤੇ ਰਸਤੇ ਵਿੱਚ ਮੁੱਖ ਮੰਤਰੀ ਦੇ ਕਾਫਲੇ ਨੂੰ ਘੇਰ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।