ਸਰਕਾਰ ਅਤੇ ਕਿਸਾਨਾਂ ਦਰਮਿਆਨ ਲਗਾਤਾਰ ਵੱਧ ਰਹੇ ਟਕਰਾਅ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨਾਂ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਅਨਿਲ ਵਿਜ ਨੇ ਵਿਧਾਇਕ ਦੇਵੇਂਦਰ ਬਬਲੀ ਮਾਮਲੇ ਵਿਚ ਤਿੱਖੀ ਪ੍ਰਤੀਕ੍ਰਿਆ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦਾ ਵਿਰੋਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਜ ਨੇ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਕਰਨਾ ਚਾਹੁੰਦੇ ਹਨ ਤਾਂ ਕਰਨ, ਕਾਲੇ ਝੰਡੇ ਅਤੇ ਬੈਨਰ ਦਿਖਾਓ, ਪਰ 200 ਮੀਟਰ ਦੀ ਦੂਰੀ ਤੋਂ। ਦਵੇਂਦਰ ਬਬਲੀ ਦੇ ਵਿਰੋਧ ਉਤੇ ਸਖਤ ਸੁਰ ਅਪਣਾਉਂਦੇ ਹੋਏ ਵਿੱਜ ਨੇ ਕਿਹਾ ਕਿ ਤੁਸੀਂ ਕਿਸੇ ਨੂੰ ਵੀ ਪ੍ਰੋਗਰਾਮ ਵਿਚ ਨਾ ਜਾਣ ਦਿਓ, ਕਿਸੇ ਨੂੰ ਘਰ ਨਾ ਜਾਣ ਦਿਓ, ਕਿਸੇ ਨੂੰ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ ਪੁੱਛਣ ਨਹੀਂ ਜਾਣ ਦਿੰਦੇ, ਇਹ ਕਿਸ ਕਿਸਮ ਦਾ ਅੰਦੋਲਨ ਹੈ?
ਗ੍ਰਹਿ ਮੰਤਰੀ ਵਿਜ ਨੇ ਕਿਹਾ ਕਿ ਬੀਤੇ ਦਿਨ ਵਾਪਰੀ ਘਟਨਾ ਦੀ ਇਕ-ਇਕ ਗੱਲ਼ ਐਫਆਈਆਰ ਵਿਚ ਦਰਜ ਹੈ ਅਤੇ ਇਸ ਮਾਮਲੇ ਵਿਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਗ੍ਰਹਿ ਮੰਤਰੀ ਨੇ ਅੱਜ ਸਖਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anil vij, BJP Protest, Kisan andolan