ਕਿਸਾਨ ਅੰਦੋਲਨ ਨੂੰ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਆਪਣੇ ਅੰਦੋਲਨ ਤੋਂ ਪਿੱਛੇ ਨਹੀਂ ਹਟ ਰਹੇ ਹਨ।
ਹਜ਼ਾਰਾਂ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਮਾਰਚ ਕੀਤਾ। ਕਿਸਾਨ ਹੁਣ ਐਮਐਸਪੀ 'ਤੇ ਗਾਰੰਟੀ ਦੀ ਮੰਗ ਕਰ ਰਹੇ ਹਨ।
ਇਸ ਸਬੰਧੀ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਨਿਲ ਵਿੱਜ ਨੇ ਕਿਹਾ ਹੈ ਕਿ ਇੱਕ ਸਾਲ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ, ਇੱਕ ਸਾਲ ਦੇ ਕਿਸਾਨਾਂ ਦੇ ਬਿਆਨ ਸੁਣ ਕੇ ਦੇਖੋ। ਕਿਸਾਨਾਂ ਨੇ ਹਮੇਸ਼ਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ, ਹੋਰ ਕੋਈ ਮੰਗ ਨਹੀਂ।
ਕਿਸਾਨਾਂ ਦੀ ਮੰਗ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਐਲਾਨ 'ਤੇ ਕਿਸਾਨਾਂ ਨੂੰ ਖੁਸ਼ ਹੋਣਾ ਚਾਹੀਦਾ ਸੀ ਅਤੇ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਸੀ।
ਪ੍ਰਧਾਨ ਮੰਤਰੀ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਚਾਹੀਦੇ ਸਨ ਅਤੇ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anil vij, Farmers Protest, Kisan andolan