Home /News /national /

ਪਰਿਵਾਰ ਦੇ 5 ਜੀਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ, 2 ਲੋਕਾਂ ਖਿਲਾਫ ਕੇਸ ਦਰਜ

ਪਰਿਵਾਰ ਦੇ 5 ਜੀਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ, 2 ਲੋਕਾਂ ਖਿਲਾਫ ਕੇਸ ਦਰਜ

ਪਰਿਵਾਰ ਦੇ 5 ਜੀਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ, 2 ਲੋਕਾਂ ਖਿਲਾਫ ਕੇਸ ਦਰਜ

ਪਰਿਵਾਰ ਦੇ 5 ਜੀਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ, 2 ਲੋਕਾਂ ਖਿਲਾਫ ਕੇਸ ਦਰਜ

ਅੰਬਾਲਾ ਸਦਰ ਸਟੇਸ਼ਨ ਇੰਚਾਰਜ ਮੁਨੀਸ਼ ਸ਼ਰਮਾ ਨੇ ਦੱਸਿਆ ਕਿ ਬਲਾਣਾ ਪਿੰਡ ਤੋਂ ਸੂਚਨਾ ਮਿਲੀ ਸੀ ਕਿ ਇਕ ਘਰ 'ਚ 6 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੂੰ ਸੁਖਵਿੰਦਰ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਲਟਕਦਾ ਮਿਲਿਆ, ਜਦਕਿ ਉਸ ਦੀ ਪਤਨੀ, ਦੋ ਬੱਚੇ ਅਤੇ ਮਾਤਾ-ਪਿਤਾ ਬੇਹੋਸ਼ ਪਏ ਸਨ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਪੜ੍ਹੋ ...
  • Share this:

ਹਰਿਆਣਾ ਦੇ ਅੰਬਾਲਾ ਸਥਿਤ ਬਲਾਣਾ ਪਿੰਡ 'ਚ 6 ਲੋਕਾਂ ਦੀ ਸ਼ੱਕੀ ਹਾਲਤ 'ਚ ਹੋਈ ਮੌਤ ਦੇ ਮਾਮਲੇ 'ਚ ਮਿਲੇ ਸੁਸਾਈਡ ਨੋਟ ਪਿੱਛੋਂ ਪੁਲਿਸ ਨੇ 2 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਰਿਸ਼ਤੇਦਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਅੰਬਾਲਾ ਸਦਰ ਸਟੇਸ਼ਨ ਇੰਚਾਰਜ ਮੁਨੀਸ਼ ਸ਼ਰਮਾ ਨੇ ਦੱਸਿਆ ਕਿ ਬਲਾਣਾ ਪਿੰਡ ਤੋਂ ਸੂਚਨਾ ਮਿਲੀ ਸੀ ਕਿ ਇਕ ਘਰ 'ਚ 6 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੂੰ ਸੁਖਵਿੰਦਰ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਲਟਕਦਾ ਮਿਲਿਆ, ਜਦਕਿ ਉਸ ਦੀ ਪਤਨੀ, ਦੋ ਬੱਚੇ ਅਤੇ ਮਾਤਾ-ਪਿਤਾ ਬੇਹੋਸ਼ ਪਏ ਸਨ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

5 ਲੋਕਾਂ ਦਾ ਗਲਾ ਘੁੱਟਣ ਪਿੱਛੋਂ ਲਾਈ ਫਾਂਸੀ

ਪੁਲਿਸ ਨੇ ਮੌਕੇ ਤੋਂ ਸੁਖਵਿੰਦਰ ਦੇ ਕਬਜ਼ੇ 'ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਇਸ ਤੋਂ ਜਾਪਦਾ ਹੈ ਕਿ ਸੁਖਵਿੰਦਰ ਨੇ ਪਰਿਵਾਰ ਦੇ ਪੰਜ ਜੀਆਂ ਦਾ ਗਲਾ ਘੁੱਟ ਕੇ ਫਾਹਾ ਲੈ ਲਿਆ।

ਸੁਖਵਿੰਦਰ, ਜੋ ਕਿ ਯਮੁਨਾਨਗਰ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ, ਨੇ ਸੁਸਾਈਡ ਨੋਟ ਵਿੱਚ ਦੋਸ਼ ਲਾਇਆ ਕਿ ਕੰਪਨੀ ਦੇ ਦੋ ਅਧਿਕਾਰੀ ਉਸ ਨੂੰ 10 ਲੱਖ ਰੁਪਏ ਦੇਣ ਲਈ ਮਜਬੂਰ ਕਰ ਰਹੇ ਸਨ, ਜਿਸ ਦਾ ਉਹ ਪ੍ਰਬੰਧ ਨਹੀਂ ਕਰ ਸਕਿਆ। ਸੁਖਵਿੰਦਰ ਨੇ ਸੁਸਾਈਡ ਨੋਟ ਵਿੱਚ ਕੰਪਨੀ ਦੇ ਦੋਵਾਂ ਅਧਿਕਾਰੀਆਂ ਦੇ ਨਾਂ ਵੀ ਲਿਖੇ ਹਨ।

ਵੱਡੀ ਧੀ ਤੀਜੀ ਜਮਾਤ, ਛੋਟੀ ਐਲਕੇਜੀ ਵਿੱਚ ਪੜ੍ਹਦੀ ਸੀ

ਉਪ ਪੁਲਿਸ ਕਪਤਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਜਾਪਦਾ ਹੈ ਕਿ ਪਰਿਵਾਰ ਦੇ ਪੰਜ ਮੈਂਬਰਾਂ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ ਪਰ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਸੁਖਵਿੰਦਰ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਸੁਖਵਿੰਦਰ ਦੀ ਬੇਟੀ ਜੱਸੀ ਤੀਜੀ ਜਮਾਤ ਜਦਕਿ ਛੋਟੀ ਬੇਟੀ ਆਸ਼ੂ ਐਲ.ਕੇ.ਜੀ. ਵਿਚ ਪੜ੍ਹਦੀ ਸੀ।

ਸੁਖਵਿੰਦਰ ਸਿੰਘ ਦੇ ਰਿਸ਼ਤੇਦਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਿਸ ਨੇ ਯਮੁਨਾਨਗਰ ਦੇ ਇਕ ਵਾਹਨ ਡੀਲਰ ਨਾਲ ਜੁੜੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। (ਭਾਸ਼ਾ ਇੰਪੁੱਟ ਦੇ ਨਾਲ)

Published by:Gurwinder Singh
First published:

Tags: Crime news, Suicide