
ਸੀਸੀਟੀਵੀ ਕੈਮਰੇ ਵਿੱਚ ਕੈਦ ਇਹ ਤਸਵੀਰਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਬਦਮਾਸ਼ਾਂ ਨੂੰ ਕਾਨੂੰਨ ਦਾ ਜ਼ਰਾ ਵੀ ਡਰ ਨਹੀਂ ਸੀ।
ਅੰਬਾਲਾ : ਹਰਿਆਣਾ ਦੇ ਅੰਬਾਲਾ ਵਿੱਚ ਦਿਨ ਦਿਹਾੜੇ ਸ਼ਰੇਆਮ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਬਦਮਾਸ਼ਾਂ ਨੇ ਇਕ ਕਾਰ ਨੂੰ ਘੇਰ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਆਸਾਨੀ ਨਾਲ ਫਰਾਰ ਹੋ ਗਏ। ਗੁੰਡਾਗਰਦੀ ਅਤੇ ਗੋਲੀਬਾਰੀ ਦੀਆਂ ਇਹ ਤਸਵੀਰਾਂ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਵੀ ਕੈਦ ਹੋ ਗਈਆਂ ਹਨ। ਗੋਲੀਆਂ ਲੱਗਣ ਕਾਰਨ ਜਿੱਥੇ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜਾ ਨੋਜਵਾਨ ਗੰਭੀਰ ਸੱਟਾਂ ਕਾਰਨ ਪੀ.ਜੀ.ਆਈ. ਦਾਖਲ ਹੈ।
ਹਰਿਆਣਾ ਦੇ ਅੰਬਾਲਾ 'ਚ ਬੇਖੌਫ ਬਦਮਾਸ਼ਾਂ ਦੀਆਂ ਲਾਈਵ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਕ ਕਾਰ ਨੂੰ ਘੇਰ ਲਿਆ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਅੰਬਾਲਾ-ਜਗਾਧਰੀ ਹਾਈਵੇਅ ਦੀ ਹੈ, ਜਿੱਥੇ ਸ਼ਾਮ ਸਮੇਂ ਪੰਜਾਬ ਨੰਬਰ ਦੀ ਕਾਲੇ ਰੰਗ ਦੀ ਵਰਨਾ ਕਾਰ ਨੂੰ ਦਿੱਲੀ ਨੰਬਰ ਦੀ ਚਿੱਟੇ ਰੰਗ ਦੀ ਈਕੋ ਸਪੋਰਟ ਗੱਡੀ 'ਚ ਆਏ ਬਦਮਾਸ਼ਾਂ ਨੇ ਘੇਰ ਲਿਆ। ਇਸ ਤੋਂ ਪਹਿਲਾਂ ਕਿ ਕਾਰ ਸਵਾਰ ਕੁਝ ਸੋਚਦੇ ਅਤੇ ਸਮਝਦੇ, ਦੇਖਦੇ ਹੀ ਦੇਖਦੇ ਬਦਮਾਸ਼ਾਂ ਨੇ ਕਾਰ ਸਵਾਰਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਬਦਮਾਸ਼ਾਂ ਨੇ 10 ਰਾਊਂਡ ਫਾਇਰ ਕੀਤੇ
ਸੀਸੀਟੀਵੀ ਕੈਮਰੇ ਵਿੱਚ ਕੈਦ ਇਹ ਤਸਵੀਰਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਬਦਮਾਸ਼ਾਂ ਨੂੰ ਕਾਨੂੰਨ ਦਾ ਜ਼ਰਾ ਵੀ ਡਰ ਨਹੀਂ ਸੀ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੌਕੇ 'ਤੇ ਕਰੀਬ 10 ਰਾਉਂਡ ਫਾਇਰ ਕੀਤੇ ਗਏ ਹਨ।
ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਬੀਤੀ ਸ਼ਾਮ ਦੋ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਬਾਅਦ ਚ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਕਰੀਬ 4 ਤੋਂ 5 ਗੋਲੀਆਂ ਲੱਗੀਆਂ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।