ਅਮਿਤ ਸ਼ਾਹ ਦਾ ਦਾਅਵਾ- CRPF ਨਾ ਹੁੰਦੀ ਤਾਂ ਬੰਗਾਲ ਵਿਚੋਂ ਮੇਰਾ ਬਚ ਕੇ ਨਿਕਲਣਾ ਮੁਸ਼ਕਲ ਸੀ

News18 Punjab
Updated: May 15, 2019, 10:44 PM IST
share image
ਅਮਿਤ ਸ਼ਾਹ ਦਾ ਦਾਅਵਾ- CRPF ਨਾ ਹੁੰਦੀ ਤਾਂ ਬੰਗਾਲ ਵਿਚੋਂ ਮੇਰਾ ਬਚ ਕੇ ਨਿਕਲਣਾ ਮੁਸ਼ਕਲ ਸੀ

  • Share this:
  • Facebook share img
  • Twitter share img
  • Linkedin share img
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਜੇਕਰ ਸੀਆਰਪੀਐਫ ਨਾ ਹੁੰਦੀ ਤਾਂ ਪੱਛਮੀ ਬੰਗਾਲ ਵਿਚੋਂ ਉਨ੍ਹਾਂ ਦਾ ਬਚ ਕੇ ਨਿਕਲਣਾ ਮੁਸ਼ਕਲ ਸੀ। ਸ਼ਾਹ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਰੋਡ ਸ਼ੋਅ ਦੌਰਾਨ ਉਨ੍ਹਾਂ ਉਤੇ ਮਿਥ ਕੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਚੋਣ ਕਮਿਸ਼ਨ ਦੀ ਭੂਮਿਕਾ ਉਤੇ ਵੀ ਸਵਾਲ ਚੁੱਕੇ। ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਕੋਲਕਾਤਾ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਵਿਚ ਤ੍ਰਿਣਮੂਲ ਕਾਂਗਰਸ ਦਾ ਹੱਥ ਸੀ।

ਜੇ ਕੱਲ੍ਹ ਸੀਆਰਪੀਐਫ ਨਾ ਹੁੰਦੀ ਤਾਂ ਉਨ੍ਹਾਂ ਲਈ ਉਥੋਂ ਨਿਕਲਣਾ ਮੁਸ਼ਕਲ ਸੀ। ਉਨ੍ਹਾਂ ਦੇ ਬਹੁਤ ਸਾਰੇ ਵਰਕਰ ਮਾਰੇ ਗਏ ਹਨ। ਸ਼ਾਹ ਨੇ ਇਕ ਤਸਵੀਰ ਵੀ ਜਾਰੀ ਕੀਤੀ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਬੜੀ ਮੁਸ਼ਕਲ ਨਾਲ ਉਨ੍ਹਾਂ ਨੇ ਆਪਣੇ ਆਪ ਨੂੰ ਬਚਾਇਆ। ਫੋਟੋ ਵਿਚ ਸ਼ਾਹ ਇਕ ਪਾਸੇ ਝੁਕੇ ਹੋਏ ਹਨ। ਉਨ੍ਹਾਂ ਦੇ ਠੀਕ ਸਾਹਮਣੇ ਕੋਈ ਰੌਸ਼ਨੀ ਦਿਖਾਈ ਦੇ ਰਹੀ ਹੈ। ਸ਼ਾਹ ਨੇ ਦਾਅਵਾ ਕੀਤਾ ਕਿ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਬਿਲਕੁਲ ਨੇੜੇ ਅਗਜਨੀ ਕੀਤੀ ਗਈ।

ਮੰਗਲਵਾਰ ਨੂੰ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਸ਼ਾਹ ਨੇ ਕਿਹਾ ਕਿ ਬੀਤੇ 6 ਗੇੜਾਂ ਦੌਰਾਨ ਪੱਛਮੀ ਬੰਗਾਲ ਨੂੰ ਛੱਡ ਕੇ ਬਾਕੀ ਕਿਸੇ ਵੀ ਦੇਸ਼ ਵਿੱਚ ਹਿੰਸਾ ਦੀਆਂ ਘਟਨਾਵਾਂ ਨਹੀਂ ਹੋਈਆਂ। ਜੇ ਬੀਜੇਪੀ ਹਿੰਸਾ ਕਰਦੀ ਤਾਂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੀ ਹਿੰਸਾ ਹੋਣੀ ਚਾਹੀਦੀ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਰੋਡ ਸ਼ੋਅ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਬੀਜੇਪੀ ਵਰਕਰਾਂ ਨੂੰ ਉਕਸਾਇਆ। ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਾਫਲੇ 'ਤੇ ਤਿੰਨ ਵਾਰ ਹਮਲੇ ਹੋਏ। ਪੱਥਰਬਾਜ਼ੀ ਕੀਤੀ ਗਈ ਤੇ ਕੈਰੋਸੀਨ ਬੰਬ ਵੀ ਸੁੱਟੇ ਗਏ। ਉਨ੍ਹਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ ਤੇ ਉਨ੍ਹਾਂ ਦੇ ਕਈ ਵਰਕਰਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਮਮਤਾ ਦੀ ਐਫਆਈਆਰ ਤੋਂ ਡਰਦੇ ਨਹੀਂ।
First published: May 15, 2019, 10:43 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading