ਅੰਮ੍ਰਿਤਪਾਲ ਸਿੰਘ ਹਰਿਆਣਾ ਦੇ ਸ਼ਾਹਬਾਦ ਵਿਖੇ ਆਪਣੇ ਕਥਿਤ ਸਾਥੀ ਪਪਲਪ੍ਰੀਤ ਸਿੰਘ ਦੇ ਨਾਲ ਚਿੱਟੇ ਰੰਗ ਦੀ ਸਕੂਟੀ ’ਤੇ ਸਵਾਰ ਹੋ ਕੇ ਆਇਆ ਸੀ । ਪਪਲਪ੍ਰੀਤ ਇਸ ਔਰਤ ਨੂੰ ਜਾਣਦਾ ਸੀ ਜਿਸ ਕਾਰਨ ਉਹ ਅੰਮ੍ਰਿਤਪਾਲ ਸਿੰਘ ਨੂੰ ਨਾਲ ਲੈ ਕੇ ਇਸ ਔਰਤ ਦੇ ਘਰ ਆਇਆ ਅਤੇ 2 ਦਿਨ ਇਨ੍ਹਾਂ ਦੇ ਘਰ ਵਿੱਚ ਰੁਕਿਆ ਰਿਹਾ । ਹਰਿਆਣਾ ਦੇ ਕੁਰੂਕਸ਼ੇਤਰ ਦੀ ਪੁਲਿਸ ਨੇ ਇਸ ਔਰਤ ਨੂੰ ਗ੍ਰਿਫਤਾਰ ਕਰ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ । ਪੁਲਿਸ ਨੂੰ ਭਰੋਸਾ ਹੈ ਕਿ ਇਸ ਔਰਤ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ ।
ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਤੋਂ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ।
ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਪੰਜਾਬ ਪੱਖੀ ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੋਣ ਤੋਂ ਬਾਅਦ ਉੱਤਰਾਖੰਡ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਵੀ ਮੁਰੂਗੇਸ਼ਨ ਨੇ ਜ਼ਿਲ੍ਹਾ ਪੁਲਿਸ ਟੀਮਾਂ ਨੂੰ ਖਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਅਤੇ ਯੂਪੀ ਨਾਲ ਲੱਗਦੀ ਸਰਹੱਦ 'ਤੇ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਨੰਗਲ ਅੰਬੀਆ ਦੇ ਗੁਰਦੁਆਰਾ ਸਹਿਬ ਵਿੱਚ ਜਿੱਥੇ ਅੰਮ੍ਰਿਤਪਾਲ ਨੇ ਗ੍ਰੰਥੀ ਦਾ ਮੋਬਾਈਲ ਲੈ ਕੇ ਕਾਲਾਂ ਕੀਤੀਆਂ, ਉਥੇ 5 ਤੋਂ 6 ਨੰਬਰਾਂ ’ਤੇ ਕਾਲਾਂ ਕੀਤੀਆਂ ਗਈਆਂ ਸਨ।ਪੁਲਿਸ ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਨੇ ਹਰਿਆਣਾ ਦੇ ਰੇਵਾੜੀ ਵਿੱਚ ਵੀ ਇੱਕ ਫੋਨ ਕੀਤਾ ਸੀ, ਜਿਸ ਦੀ ਪੂਰੀ ਜਾਣਕਾਰੀ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਪੁਲਿਸ ਦੇ ਮੁਤਾਬਕ 5 ਤੋਂ 6 ਕਾਲਾਂ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਤਿੰਨ ਹਰਿਆਣਾ ਕਾਲਾਂ ਸਨ, ਇਸ ਦਾ ਪੂਰਾ ਡੰਪ ਡਾਟਾ ਅਤੇ ਲੋਕੇਸ਼ਨ ਪੁਲਿਸ ਨੇ ਕੱਢ ਲਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Haryana Police, Punjab Police, Waris Punjab De