Home /News /national /

ਗੁਆਂਢੀ ਦੇ ਘਰ 'ਚ ਸਿਲੰਡਰ ਫਟਣ ਕਾਰਨ ਡਿੱਗੀ ਕੰਧ, 4 ਦੀ ਮੌਤ, 2 ਗੰਭੀਰ ਜ਼ਖਮੀ

ਗੁਆਂਢੀ ਦੇ ਘਰ 'ਚ ਸਿਲੰਡਰ ਫਟਣ ਕਾਰਨ ਡਿੱਗੀ ਕੰਧ, 4 ਦੀ ਮੌਤ, 2 ਗੰਭੀਰ ਜ਼ਖਮੀ

ਗੁਆਂਢੀ ਦੇ ਘਰ 'ਚ ਸਿਲੰਡਰ ਫਟਣ ਕਾਰਨ ਡਿੱਗੀ ਕੰਧ, 4 ਦੀ ਮੌਤ, 2 ਗੰਭੀਰ ਜ਼ਖਮੀ

ਗੁਆਂਢੀ ਦੇ ਘਰ 'ਚ ਸਿਲੰਡਰ ਫਟਣ ਕਾਰਨ ਡਿੱਗੀ ਕੰਧ, 4 ਦੀ ਮੌਤ, 2 ਗੰਭੀਰ ਜ਼ਖਮੀ

ਜ਼ਿਲ੍ਹੇ ਦੇ ਪਿੰਡ ਮੁਲਕੇਦੂ ਵਿੱਚ ਅੱਜ ਸਵੇਰੇ ਇੱਕ ਘਰ ਦੀ ਕੰਧ ਡਿੱਗ ਗਈ ਅਤੇ ਇੱਕ ਗੁਆਂਢੀ ਦੇ ਘਰ ਵਿੱਚ ਸਿਲੰਡਰ ਫਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ।

  • Share this:

    ਅਨੰਤਪੁਰ- ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਪਿੰਡ ਮੁਲਕੇਦੂ ਵਿੱਚ ਅੱਜ ਸਵੇਰੇ ਇੱਕ ਘਰ ਦੀ ਕੰਧ ਡਿੱਗ ਗਈ ਅਤੇ ਇੱਕ ਗੁਆਂਢੀ ਦੇ ਘਰ ਵਿੱਚ ਸਿਲੰਡਰ ਫੱਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਧਮਾਕੇ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੋ ਵਿਅਕਤੀ ਗੰਭੀਰ ਰੂਪ ਨਾਲ ਝੁਲਸ ਗਏ ਹਨ। ਹਾਲਾਂਕਿ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਨਾਲ ਹੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


    ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਪਛਾਣ 60 ਸਾਲਾ ਜ਼ੈਨਬੀ, 36 ਸਾਲਾ ਦਾਦੂ, 28 ਸਾਲਾ ਸ਼ਰਫੁੰਨੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇੱਕ ਤਿੰਨ ਸਾਲਾ ਮਾਸੂਮ ਦੀ ਵੀ ਮੌਤ ਹੋ ਗਈ ਹੈ। ਪੁਲਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਆਲੇ-ਦੁਆਲੇ ਦੇ ਇਲਾਕੇ 'ਚ ਸੰਨਾਟਾ ਛਾ ਗਿਆ। ਤੜਕੇ ਵਾਪਰੀ ਇਸ ਦਰਦਨਾਕ ਘਟਨਾ ਕਾਰਨ ਹਰ ਕੋਈ ਸਦਮੇ ਵਿੱਚ ਹੈ।

    Published by:Ashish Sharma
    First published:

    Tags: Andhra Pradesh, Blast, LPG cylinders