Home /News /national /

Ankita Murder Case: ਅੰਕਿਤਾ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਇਸ ਕਾਰਨ ਹੋਈ ਸੀ ਮੌਤ

ਅੰਕਿਤਾ ਭੰਡਾਰੀ ਦੇ ਸ਼ਵ ਦਾ ਏਮਜ਼ 'ਚ ਪੋਸਟਮਾਰਟਮ ਕੀਤਾ ਗਿਆ। ਮੁੱਢਲੀ ਪੋਸਟਮਾਰਟਮ ਰਿਪੋਰਟ 'ਚ ਅੰਕਿਤਾ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਪਾਏ ਗਏ ਹਨ। ਹਾਲਾਂਕਿ ਮੁੱਢਲੀ ਪੋਸਟਮਾਰਟਮ ਰਿਪੋਰਟ ਮੁਤਾਬਕ ਅੰਕਿਤਾ ਦੀ ਮੌਤ ਪਾਣੀ 'ਚ ਡੁੱਬਣ ਕਾਰਨ ਹੋਈ ਹੈ। ਸ਼ਨੀਵਾਰ ਨੂੰ ਏਮਜ਼ ਦੇ ਚਾਰ ਡਾਕਟਰਾਂ ਦੇ ਪੈਨਲ ਨੇ ਅੰਕਿਤਾ ਭੰਡਾਰੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ। ਪੋਸਟਮਾਰਟਮ ਦੌਰਾਨ ਅੰਕਿਤਾ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ।

ਹੋਰ ਪੜ੍ਹੋ ...
 • Share this:

  ਦੱਸ ਦੇਈਏ ਕਿ ਅੰਕਿਤਾ ਭੰਡਾਰੀ ਪੁਲਕਿਤ ਆਰਿਆ ਦੇ ਰਿਜ਼ੌਰਟ ਵਿੱਚ ਰਿਸੈਪਸ਼ਨਿਸਟ ਸੀ ਅਤੇ ਚਾਰ ਦਿਨਾਂ ਤੋਂ ਲਾਪਤਾ ਸੀ। 18 ਸਤੰਬਰ ਨੂੰ ਅੰਕਿਤਾ ਭੰਡਾਰੀ ਰਿਜ਼ੌਰਟ ਦੇ ਮਾਲਕ ਪੁਲਕਿਤ ਆਰੀਆ, ਮੈਨੇਜਰ ਸੌਰਭ ਭਾਸਕਰ ਅਤੇ ਅੰਕਿਤ ਉਰਫ਼ ਪੁਲਕਿਤ ਗੁਪਤਾ ਨਾਲ ਰਾਤ ਅੱਠ ਵਜੇ ਰਿਸ਼ੀਕੇਸ਼ ਗਈ ਸੀ। ਉਦੋਂ ਤੋਂ ਉਹ ਲਾਪਤਾ ਸੀ। ਬਾਅਦ ਵਿਚ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਝਗੜੇ ਤੋਂ ਬਾਅਦ ਉਸ ਨੂੰ ਧੱਕਾ ਮਾਰਿਆ, ਜਿਸ ਤੋਂ ਬਾਅਦ ਨਹਿਰ ਵਿਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।

  ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਪਿਤਾ ਅਤੇ ਭਰਾ ਨੂੰ ਭਾਜਪਾ ਨੇ ਪਾਰਟੀ 'ਚੋਂ ਕੱਢ ਦਿੱਤਾ ਹੈ। ਪ੍ਰਸ਼ਾਸਨ ਨੇ ਸ਼ੁੱਕਰਵਾਰ ਦੇਰ ਰਾਤ ਅੰਕਿਤਾ ਭੰਡਾਰੀ ਦੀ ਕਥਿਤ ਤੌਰ 'ਤੇ ਹੱਤਿਆ ਕਰਨ ਵਾਲੇ ਪੁਲਕਿਤ ਆਰੀਆ ਦੀ ਮਲਕੀਅਤ ਵਾਲੇ ਰਿਸ਼ੀਕੇਸ਼ ਦੇ ਵੰਤਾਰਾ ਰਿਜ਼ੋਰਟ 'ਤੇ ਬੁਲਡੋਜ਼ਰ ਚਲਾ ਦਿੱਤਾ ਹੈ।

  ਅਭਿਨਵ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ  ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਮੁਲਜ਼ਮਾਂ ਦੀ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਕਿਤਾ ਇਸ ਰਿਜ਼ੋਰਟ 'ਚ ਰਿਸੈਪਸ਼ਨਿਸਟ ਦਾ ਕੰਮ ਕਰਦੀ ਸੀ। ਉਹ 18 ਸਤੰਬਰ ਤੋਂ ਲਾਪਤਾ ਸੀ, ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ 22 ਸਤੰਬਰ ਨੂੰ ਪਤਾ ਲੱਗਾ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕਤਲ ਕਾਂਡ ਵਿੱਚ ਭਾਜਪਾ ਆਗੂ ਅਤੇ ਸਾਬਕਾ ਰਾਜ ਮੰਤਰੀ ਵਿਨੋਦ ਆਰੀਆ ਦਾ ਪੁੱਤਰ ਪੁਲਕਿਤ ਆਰੀਆ ਮੁੱਖ ਮੁਲਜ਼ਮ ਹੈ।

  Published by:Drishti Gupta
  First published:

  Tags: Crime, Crime against women, Crime news, Uttarakhand