ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ ਦੇ ਲਈ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਫਿਲਹਾਲ 46 ਵਿਧਾਨਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਸ਼ਿਮਲਾ ਦਿਹਾਤੀ ਤੋਂ ਵਿਕਰਮਾ ਆਦਿੱਤਿਆ ਸਿੰਘ, ਨਦੌਣ ਤੋਂ ਸੁਖਵਿੰਦਰ ਸਿੰਘ ਸੁੱਖੂ, ਹਰੋਲੀ ਤੋਂ ਮੁਕੇਸ਼ ਅਗਨੀਹੋਤਰੀ, ਥੀਓਗ ਤੋਂ ਕੁਲਦੀਪ ਸਿੰਘ ਰਾਠੌੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Congress releases the first list of 46 candidates for the Himachal Pradesh Assembly elections, which are to be held on November 12th. pic.twitter.com/O6ssJYyiEV
— ANI (@ANI) October 18, 2022
ਤੁਹਾਨੂੰ ਦਸ ਦਈਏ ਕਿ ਕਾਂਗਰਸ ਪਾਰਟੀ ਨੇ ਇੱਕ ਸੀਟ ਨੂੰ ਛੱਡ ਕੇ ਬਾਕੀ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟਾਂ ਦੇ ਦਿੱਤੀਆਂ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਯਾਨੀ 14 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜ ਅੇਲਾਨੇ ਜਾਣਗੇ।ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਕ 25 ਅਕਤੂਬਰ ਹੈ ਅਤੇ 29 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ।
ਤੁਹਾਨੂੰ ਇਹ ਵੀ ਦਸ ਦਈਏ ਕਿ ਹਿਮਾਚਲ ਦੇ ਕੁੱਲੂ ਦੇ ਬੰਜਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਚਾਹਵਾਨ ਆਦਿੱਤਿਆ ਵਿਕਰਮ ਸਿੰਘ ਨੇ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ।ਆਦਿੱਤਿਆ ਵਿਕਰਮ ਸਿੰਘ ਨੇ ਆਪਣਾ ਅਸਤੀਫਾ ਹਿਮਾਚਲ ਪ੍ਰਦੇਸ਼ ਕਾਂਗਰਸ ਪਾਰਟੀ ਦੀ ਪ੍ਰਧਾਨ ਪ੍ਰਤਿਭਾ ਸਿੰਘ ਦੇ ਨਾਮ ਲਿਖਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Congress, Election, Himachal, Himachal Election