ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਜਿਹੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ । ਇਹ ਫੁਟੇਜ 21 ਮਾਰਚ ਦੀ ਦੱਸੀ ਜਾ ਰਹੀ ਹੈ ।ਇਨ੍ਹਾਂ ਤਸਵੀਰਾਂ ਵਿੱਚ ਪਪਲਪ੍ਰੀਤ ਸਿੰਘ ਦੇ ਨਾਲ ਅਮ੍ਰਿਤਪਾਲ ਸਿੰਘ ਨਜ਼ਰ ਆ ਰਿਹਾ ਹੈ । ਹਾਲਾਂਕਿ ਇਨ੍ਹਾਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਪੱਗ ਨਹੀਂ ਬੰਨ੍ਹੀ ਹੋਈ ਸੀ । ਉਸ ਦੇ ਵਾਲ ਖੁੱਲ੍ਹੇ ਨਜ਼ਰ ਆ ਰਹੇ ਹਨ ਹਾਲਾਂਕਿ ਉਸ ਨੇ ਮੁੰਹ ਉੱਤੇ ਮਾਸਕ ਪਾਇਆ ਹੋਇਆ ਸੀ । ਇਹ ਸੀਸੀਟੀਵੀ ਤਸਵੀਰਾਂ ਦਿੱਲੀ ਦੀਆਂ ਦੱਸੀਆਂ ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ । ਜਿਸ ਤੋਂ ਬਾਅਦ ਉਸ ਦੀਆਂ ਇੱਕ ਤੋਂ ਬਾਅਦ ਇੱਕ ਕਈ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ । ਸੀਸੀਟੀਵੀ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣਾ ਹੁਲੀਆ ਬਦਲਿਆ ਹੋਇਆ ਹੈ ।
ਨਵੀਆਂ ਤਸਵੀਰਾਂ ਵਿੱਚ ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰ ਆ ਰਿਹਾ ਹੈ । ਇਹ ਤਸਵੀਰਾਂ ਦਿੱਤੀ ਦੀਆਂ ਦੱਸੀਆਂ ਜਾ ਰਹੀਆਂ ਹਨ । ਜਿਥੇ ਭੇਸ ਬਦਲ ਕੇ ਅੰਮ੍ਰਿਤਪਾਲ ਸਿੰਘ ਦਿੱਲੀ ਵਿੱਚ ਘੁੰਮਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਤਸਵੀਰ 21 ਮਾਰਰ ਸ਼ਾਮ 5 ਵੱਜ ਕੇ 20 ਮਿੰਟ ਦੀ ਦੱਸੀ ਜਾ ਰਹੀ ਹੈ।
ਇਨ੍ਹਾਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਹਿਚਾਣ ਬਦਲੀ ਹੋਈ ਹੈ , ਉਸ ਨੇ ਪੱਗ ਨਹੀਂ ਬੰਨ੍ਹੀ ਹੋਈ ਜਦਕਿ ਪਪਲਪ੍ਰੀਤ ਸਿੰਘ ਨੇ ਕਾਲੇ ਰੰਗ ਦਾ ਪਟਕਾ ਸਿਰ ’ਤੇ ਬੰਨ੍ਹਿਆ ਹੋਇਆ ਹੈ । ਅੰਮ੍ਰਿਤਪਾਲ ਸਿੰਘ ਨੇ ਅਤੇ ਪਪਲਪਠ੍ਰੀਤ ਸਿੰਘ ਨੇ ਮਾਸਕ ਪਹਿਨੇ ਹੋਏ ਹਨ ।
ਇਸ ਤੋਂ ਪਹਿਲਾਂ ਇੱਕ ਜੁਗਾੜੂ ਰੇਹੜੀ ’ਤੇ ਵੀ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਨਜ਼ਰ ਆਏ ਸਨ । ਹਾਲਾਂਕਿ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਦੱਸਿਆ ਸੀ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਹੈ ਪਰ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ ।ਵੱਡਾ ਸਵਾਲ ਇਹ ਹੈ ਕਿ ਪੰਜਾਬ ਪੁਲਿਸ ਆਖਰ ਕਦੋਂ ਅੰਮ੍ਰਿਤਪਾਲ ਸਿੰਘ ਤੱਕ ਪਹੁੰਚੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, CCTV FOOTAGE, Delhi Police, Punjab news, Punjab Police