ਆਦਿਤਯ ਰਾਜ ਕੌਲ
ਸ਼੍ਰੀਨਗਰ: ਦੁਬਈ (Dubai) 'ਚ ਐਤਵਾਰ ਨੂੰ ਹੋਏ ਭਾਰਤ-ਪਾਕਿ ਟੀ-20 ਵਿਸ਼ਵ ਕੱਪ (T20 World Cup) ਦੇ ਮੈਚ ਤੋਂ ਬਾਅਦ ਜੰਮੂ-ਕਸ਼ਮੀਰ (Jammu-Kashmir) 'ਚ ਭਾਰਤ ਵਿਰੋਧੀ ਨਾਅਰੇਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲੀਸ ਨੇ ਸ੍ਰੀਨਗਰ (Srinagar) ਸਥਿਤ ਦੋ ਮੈਡੀਕਲ ਕਾਲਜਾਂ ਦੇ ਹੋਸਟਲ ਵਾਰਡਨ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਖ਼ਿਲਾਫ਼ ਯੂਏਪੀਏ UAPA ਅਤੇ ਹੋਰ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਹਾਰ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼ ਵਿਰੋਧੀ ਨਾਅਰੇਬਾਜ਼ੀ ਕੀਤੀ। ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੇ ਇਸ ਦੌਰਾਨ ਹੰਗਾਮਾ ਵੀ ਕੀਤਾ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋਈ ਹੈ।
ਸ਼੍ਰੀਨਗਰ ਦੇ ਸਰਕਾਰੀ ਮੈਡੀਕਲ ਕਾਲਜ (GMC) ਅਤੇ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (SKIMS) ਦੇ ਕਈ ਵੀਡੀਓ ਸਾਹਮਣੇ ਆਏ ਸਨ, ਜਿਸ ਵਿੱਚ ਕੁਝ ਵਿਦਿਆਰਥੀ ਪਾਕਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਗਾ ਰਹੇ ਸਨ। ਖਾਸ ਗੱਲ ਇਹ ਹੈ ਕਿ ਇਹ ਮਾਮਲੇ ਉਦੋਂ ਸਾਹਮਣੇ ਆਏ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨਾਂ ਦੌਰੇ 'ਤੇ ਕੇਂਦਰ ਸ਼ਾਸਤ ਪ੍ਰਦੇਸ਼ 'ਚ ਸਨ। ਧਾਰਾ 370 ਹਟਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੰਮੂ-ਕਸ਼ਮੀਰ ਪਹੁੰਚੇ ਸਨ।
ਜੰਮੂ ਅਤੇ ਕਸ਼ਮੀਰ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 13 ਅਤੇ ਭਾਰਤੀ ਦੰਡਾਵਲੀ ਦੀ ਧਾਰਾ 505 ਦੇ ਤਹਿਤ ਸ਼੍ਰੀਨਗਰ ਸ਼ਹਿਰ ਦੇ ਸੌਰਾ ਅਤੇ ਕਰਨ ਨਗਰ ਪੁਲਿਸ ਸਟੇਸ਼ਨਾਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸਾਡੀ ਜਾਂਚ ਜਾਰੀ ਹੈ। ਅਸੀਂ ਇਸ ਮਾਮਲੇ ਰਾਹੀਂ ਇੱਕ ਮਿਸਾਲ ਕਾਇਮ ਕਰਾਂਗੇ। ਫਿਲਹਾਲ ਪੁਲਿਸ ਵੀਡੀਓ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ ਅਤੇ ਐਤਵਾਰ ਰਾਤ ਨੂੰ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਵਿਦਿਆਰਥੀਆਂ ਦੀ ਪਛਾਣ ਕਰਨ ਲਈ ਕਾਲਜ ਸਟਾਫ਼ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਸੂਤਰਾਂ ਨੇ ਕਿਹਾ, “ਅਸੀਂ ਸਾਰੇ ਵੀਡੀਓਜ਼ ਦੀ ਵਿਸਥਾਰ ਨਾਲ ਜਾਂਚ ਕਰ ਰਹੇ ਹਾਂ। ਸਾਹਮਣੇ ਆਏ ਜ਼ਿਆਦਾਤਰ ਵੀਡੀਓਜ਼ ਪੁਰਾਣੇ ਅਤੇ 2017 ਦੇ ਹਨ। ਇਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਪਵੇਗਾ। GMC ਅਤੇ SKIMS ਦੇ ਕੁਝ ਵੀਡੀਓ ਐਤਵਾਰ ਰਾਤ ਦੇ ਹਨ। ਜਾਂਚ 'ਚ ਸਭ ਕੁਝ ਸਾਫ ਹੋ ਜਾਵੇਗਾ। ਲੋਕਾਂ ਨੇ ਜੰਮੂ-ਕਸ਼ਮੀਰ ਸਰਕਾਰ ਅਤੇ ਪੁਲਿਸ ਤੋਂ ਮੈਡੀਕਲ ਵਿਦਿਆਰਥੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
GMC ਦੇ ਇੱਕ ਵਿਦਿਆਰਥੀ ਨੇ ਗੁਪਤਤਾ ਦੀ ਸ਼ਰਤ 'ਤੇ ਦੱਸਿਆ, ''ਅਜਿਹੇ ਡਾਕਟਰ ਮਨੁੱਖਤਾ ਲਈ ਜ਼ੋਖ਼ਮ ਹਨ। ਭਗਵਾਨ ਜਾਨੇ ਇਹ ਕਸ਼ਮੀਰ ਵਿੱਚ ਤੈਨਾਤ ਫੌਜੀਆਂ ਦਾ ਇਲਾਜ ਕਿਵੇਂ ਕਰਨਗੇ!' ਰਿਪੋਰਟ ਦਰਜ ਕੀਤੇ ਜਾਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Cricket News, Fir, Indo-Pak, Jammu and kashmir, T20 World Cup, Violence, World Cup