ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ਦੇ ਬਰੌਮ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਗੱਲ ਦਾ ਪ੍ਰਗਟਾਵਾ ਆਰਮੀ ਦੇ ਅਧਿਕਾਰੀਆਂ ਨੇ ਕੀਤਾ ਹੈ। ਹੈਲੀਕਾਪਟਰ ਦੇ ਚਾਲਕ ਦਲ ਦੇ ਬਚਾਅ ਲਈ ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਬਰਫਬਾਰੀ ਵਾਲੇ ਖੇਤਰ ਵਿੱਚ ਪਹੁੰਚ ਰਹੀਆਂ ਹਨ।
ਅਧਿਕਾਰੀਆਂ ਨੇ ਅੱਗੇ ਕਿਹਾ “ਬਚਾਅ ਮੁਹਿੰਮ ਚੱਲ ਰਹੀ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪਾਇਲਟ ਅਤੇ ਸਹਿ-ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ, ਪਰ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।"
ਪਾਇਲਟ ਅਤੇ ਸਹਿ-ਪਾਇਲਟ ਲਈ ਬਚਾਅ ਮੁਹਿੰਮ ਚਲਾਈ ਗਈ ਹੈ, ਜੋ ਮੰਨਿਆ ਜਾ ਰਿਹਾ ਹੈ ਕਿ ਸੁਰੱਖਿਅਤ ਬਾਹਰ ਨਿਕਲ ਗਏ ਹਨ ਪਰ ਫੌਜ ਦੇ ਅਧਿਕਾਰੀਆਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।
ਐਸਡੀਐਮ ਗੁਰੇਜ਼ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਜਿਸ ਇਲਾਕੇ 'ਚ ਇਹ ਘਟਨਾ ਵਾਪਰੀ ਹੈ, ਉਹ ਬਾਂਦੀਪੁਰ ਜ਼ਿਲ੍ਹੇ ਦਾ ਹੈ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਘਟਨਾ ਸਥਾਨ ਪਾਕਿਸਤਾਨ ਨਾਲ ਲੱਗਦੀ ਕੰਟਰੋਲ ਰੇਖਾ ਦੇ ਕੋਲ ਸਥਿਤ ਹੈ।
ਇਸ ਦੌਰਾਨ, ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Helicopter crash